ਪਾਕਿਸਤਾਨੀ ਗੋਲੀਬਾਰੀ ‘ਚ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ!

    0
    123

    ਤਰਨ ਤਾਰਨ, ਜਨਗਾਥਾ ਟਾਇਮਜ਼: (ਰੁਪਿੰਦਰ)

    ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖੁਵਾਸਪੁਰ ਦਾ ਜਵਾਨ ਸੁਖਬੀਰ ਸਿੰਘ ਜੰਮੂ-ਕਸ਼ਮੀਰ ਦੇ ਸੁੰਦਰ ਬਨੀ ਇਲਾਕੇ ਵਿਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨ ਸੈਨਾ ਵਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਵਿਚ ਸ਼ਹੀਦ ਹੋ ਗਿਆ ਹੈ। ਸਰਹੱਦ ਉਪਰ ਭਾਰਤ-ਪਾਕਿ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਖਵਾਸਪੁਰ ਦੇ ਇਸ 22 ਸਾਲਾਂ ਨੌਜਵਾਨ ਸੁਖਬੀਰ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਜਦੋਂ ਪਿੰਡ ਪੁੱਜੀ ਤਾਂ ਸਾਰੇ ਇਲਾਕੇ ਵਿੱਚ ਸੋਗ ਫੈਲ ਗਿਆ।

    ਦੂਜੇ ਸ਼ਹੀਦ ਜਵਾਨਾਂ ਦੀ ਪਛਾਣ ਨਾਇਕ ਪ੍ਰੇਮ ਬਹਾਦੁਰ ਖੱਤਰੀ ਵਜੋਂ ਹੋਈ ਹੈ। ਵੀਰਵਾਰ ਨੂੰ ਕੰਟਰੋਲ ਰੇਖਾ ਦੇ ਕਿਰਨੀ ਕਸਬਾ ਸੈਕਟਰਾਂ ਵਿੱਚ ਪਾਕਿਤਸਤਾਨ ਗੋਲੀਬਾਰੀ ਵਿੱਚ ਸੂਬੇਦਾਰ ਸਵਤੰਤਰ ਸਿੰਘ ਵੀ ਸ਼ਹੀਦ ਹੋ ਗਿਆ ਸੀ। ਫ਼ੌਜ ਵਿੱਚ ਭਰਤੀ ਹੋਣ ਤੋਂ ਬਾਅਦ ਸੁਖਬੀਰ ਦੀ ਪਹਿਲੀ ਪੋਸਟਿੰਗ ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਹੋਈ ਸੀ, ਜਿਸ ਨੇ ਹੁਣ ਜਨਵਰੀ ਮਹੀਨੇ ਛੁੱਟੀ ’ਤੇ ਆਉਣਾ ਸੀ।

    ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਦੋ ਸਾਲ ਪਹਿਲਾਂ ਫ਼ੌਜ ਵਿੱਚ ਭਰਤੀ ਹੋਇਆ ਸੀ। ਸੁਖਬੀਰ ਚਾਰ ਭੈਣ-ਭਰਾਵਾਂ ’ਚੋਂ ਸਭ ਤੋਂ ਛੋਟਾ ਸੀ। ਉਹ ਚਾਰ ਮਹੀਨੇ ਪਹਿਲਾਂ ਵੱਡੀ ਭੈਣ ਦਾ ਵਿਆਹ ਕਰਕੇ ਵਾਪਸ ਡਿਊਟੀ ’ਤੇ ਗਿਆ ਸੀ। ਸੁਖਬੀਰ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਾਸੀ ਸ਼ਹੀਦ ਦੇ ਪਿਤਾ ਕੁਲਵੰਤ ਸਿੰਘ ਨਾਲ ਦੁੱਖ ਸਾਂਝਾ ਕਰਨ ਪੁੱਜਣੇ ਸ਼ੁਰੂ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਦੁੱਖ ਜ਼ਾਹਿਰ ਕੀਤਾ ਹੈ।

    LEAVE A REPLY

    Please enter your comment!
    Please enter your name here