ਪਾਕਿ : ਪੁਰਾਣੀ ਰੰਜ਼ਿਸ਼ ਕਾਰਨ ਇਕੋ ਪਰਿਵਾਰ ਦੇ 7 ਜੀਆਂ ਦਾ ਕਤਲ

    0
    132

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰੁਪਿੰਦਰ)

    ਪੇਸ਼ਾਵਰ: ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿਚ ਪੁਰਾਣੀ ਰੰਜਿਸ਼ ਵਿਚ ਹਥਿਆਰਬੰਦ ਲੋਕਾਂ ਦੇ ਇਕ ਸਮੂਹ ਨੇ ਇਕੋ ਪਰਿਵਾਰ ਦੇ 7 ਜੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।

    ਪੁਲਸ ਨੇ ਬੁੱਧਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਘਟਨਾ ਮੰਗਲਵਾਰ ਨੂੰ ਚਮਕਾਨੀ ਇਲਾਕੇ ਵਿਚ ਵਾਪਰੀ। ਪੁਲਸ ਨੇ ਕਿਹਾ ਕਿ ਹਥਿਆਰਬੰਦ ਹਮਲਾਵਰ ਪੇਸ਼ਾਵਰ ਦੇ ਉਪਨਗਰ ਇਲਾਕੇ ਵਿਚ ਇਕ ਘਰ ਵਿਚ ਦਾਖ਼ਲ ਹੋਏ ਅਤੇ 2 ਬੱਚਿਆਂ, 3 ਔਰਤਾਂ ਅਤੇ 2 ਪੁਰਸ਼ਾਂ ਨੂੰ ਗੋਲੀ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਏ।

    ਪੀੜਤ ਇਕ ਹੀ ਪਰਿਵਾਰ ਦੇ ਮੈਂਬਰ ਸਨ। ਪੁਲਸ ਮੁਤਾਬਕ ਪੁਰਾਣੀ ਰੰਜਿਸ਼ ਦੇ ਚੱਲਦੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪੁਲਸ ਨੇ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

     

    LEAVE A REPLY

    Please enter your comment!
    Please enter your name here