ਪਾਵਨ ਸਰੂਪਾਂ ਦਾ ਮਾਮਲਾ: ਸ਼੍ਰੋਮਣੀ ਕਮੇਟੀ ਖ਼ਿਲਾਫ਼ ਡਟੀਆਂ ਸਿੱਖ ਜੱਥੇਬੰਦੀਆਂ

    0
    129

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੰਮ੍ਰਿਤਸਰ : ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਡਟ ਗਈਆਂ ਹਨ। ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਸਮੇਤ ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਬੀਤੇ ਦਿਨ ਤੋਂ ਰੋਸ ਧਰਨਾ ਲਾਇਆ ਗਿਆ ਹੈ।

    ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਗੁਰਦਵਾਰਾ ਬਾਬਾ ਅਟੱਲ ਰਾਏ ਵਾਲੇ ਰਸਤੇ, ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਤੇ ਮੰਜੀ ਸਾਹਿਬ ਦੀਵਾਨ ਹਾਲ ਨੂੰ ਜਾਂਦੇ ਰਸਤਿਆਂ ‘ਤੇ ਟੀਨਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਗਈ ਹੈ ਤਾਂ ਕਿ ਆਮ ਸ਼ਰਧਾਲੂ ਰੋਸ ਧਰਨੇ ਵਾਲੇ ਪਾਸੇ ਨਾ ਜਾ ਸਕਣ। ਹੁਣ ਸਰਾਂ ਵਾਲੇ ਪਾਸਿਉਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਲੰਗਰ ਗੁਰੂ ਰਾਮਦਾਸ ਜੀ ਵਾਲੇ ਰਸਤੇ ਰਾਹੀਂ ਜਾਂ ਘੰਟਾ ਘਰ ਮਾਈ ਸੇਵਾ ਵਾਲਾ ਬਾਜ਼ਾਰ ਤੇ ਆਟਾ ਮੰਡੀ ਵਾਲੇ ਰਸਤਿਆਂ ਰਾਹੀਂ ਦਰਸ਼ਨ ਕਰਨ ਜਾ ਰਹੇ ਹਨ।

    ਜ਼ਿਕਰਯੋਗ ਹੈ ਕਿ ਰੋਸ ਧਰਨੇ ਤੇ ਬੈਠੀਆਂ ਜਥੇਬੰਦੀਆਂ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਬੀਤੇ ਦਿਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਸਿੱਖ ਜੱਥੇਬੰਦੀਆਂ ਦਰਮਿਆਨ ਮੀਟਿੰਗ ਵੀ ਹੋਈ ਸੀ ਪਰ ਕੋਈ ਸਮਝੌਤਾ ਨਹੀਂ ਹੋ ਸਕਿਆ।

     

     

    LEAVE A REPLY

    Please enter your comment!
    Please enter your name here