ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 5787, ਕੁੱਲ ਮੌਤਾਂ ਦੀ ਗਿਣਤੀ 198

    0
    130

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1737 ਨਵੇਂ ਸੈਂਪਲ ਲੈਣ ਨਾਲ ਅਤੇ 1910 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 198 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 5787 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 140149 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 133998 ਸੈਂਪਲ ਨੈਗਟਿਵ, ਜਦਕਿ 1326 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 127 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 198 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 249 ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 5340 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 106 ਪਾਜ਼ਿਟਿਵ ਕੇਸਾਂ ਵਿੱਚੋਂ 24 ਕੇਸ ਨਵੇਂ ਹਨ, ਜਦਕਿ 82 ਕੇਸ ਨੈਸ਼ਨਲ ਹੈਲਥ ਪੋਰਟਲ ਤੋਂ ਜ਼ਿਲ੍ਹੇ ਨਾਲ ਸੰਬੰਧਿਤ ਪ੍ਰਾਪਤ ਹੋਏ ਹਨ। ਹੁਸ਼ਿਆਰਪੁਰ ਸ਼ਹਿਰ 8 ਕੇਸ ਸਬੰਧਿਤ ਹਨ ਜਦਕਿ ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 98 ਪਾਜ਼ਿਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਕੋਰੋਨਾ ਨਾਲ ਇੱਕ ਮੌਤ ਹੋਈ ਹੈ (1) 75 ਸਾਲਾਂ ਵਿਅਕਤੀ ਵਾਸੀ ਆਲਮਪੁਰ, ਮੰਡ ਮੰਡੇਰ ਮੌਤ ਪਟੇਲ ਹਸਪਤਾਲ ਜਲੰਧਰ ਵਿਖੇ ਹੋਈ ਹੈ।

    ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here