ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 6104, ਜ਼ਿਲ੍ਹੇ ਚ, 1 ਮੌਤ ਹੋਰ ਹੋਣ ਤੇ ਮੌਤਾਂ ਦੀ ਗਿਣਤੀ 208

    0
    137

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1807 ਨਵੇਂ ਸੈਂਪਲ ਲੈਣ ਨਾਲ ਅਤੇ 1691 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ੀਟਿਵ ਮਰੀਜ਼ਾਂ ਦੇ 28 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6104 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 152432 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 144792 ਸੈਂਪਲ ਨੈਗੇਟਿਵ, ਜਦਕਿ 2622 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 132 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 208 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 244 ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 5652 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 28 ਪਾਜ਼ਿਟਿਵ ਕੇਸ ਆਏ ਹਨ। ਹੁਸ਼ਿਆਰਪੁਰ ਸ਼ਹਿਰ 10 ਕੇਸ ਸੰਬੰਧਿਤ ਹਨ ਜਦਕਿ ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 18 ਪਾਜ਼ਿਟਿਵ ਮਰੀਜ਼ ਹਨ, ਤੇ ਕਰੋਨਾ ਨਾਲ ਇਕ ਮੌਤ ਹੋਈ ਹੈ 70 ਸਾਲਾਂ ਔਰਤ ਵਾਸੀ ਨਸਰਾਲਾ ਦੀ ਮੌਤ ਆਈ.ਵੀ.ਵਾਈ. ਹਸਪਤਾਲ ਜਲੰਧਰ ਵਿਖੇ ਹੋਈ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

     

     

    LEAVE A REPLY

    Please enter your comment!
    Please enter your name here