ਪਿਆਜ਼ ਦੀਆਂ ਕੀਮਤਾਂ ਨੂੰ ਰੋਕਣ ਲਈ ਸਰਕਾਰ ਨੇ ਚੁੱਕਿਆ ਸਖ਼ਤ ਕਦਮ !

    0
    131

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਪਿਆਜ਼ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮੌਜੂਦ ਸਬਜ਼ੀਆਂ ਦੇ ਬਾਜ਼ਾਰਾਂ ਵਿਚ ਪਿਆਜ਼ ਦੀਆਂ ਵਧਿਆਂ ਕੀਮਤਾਂ ਕਰਕੇ ਆਮ ਆਦਮੀ ਨੂੰ ਇੱਕ ਵਾਰ ਫਿਰ ਤੋਂ ਰੁਲਾਉਣ ਦੀ ਤਿਆਰੀ ਕਰ ਲਈ। ਅਜਿਹੀ ਸਥਿਤੀ ਵਿੱਚ ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਸਰਕਾਰ ਹਰਕਤ ਵਿੱਚ ਆਈ ਹੈ। ਸਰਕਾਰ ਨੇ ਘਰੇਲੂ ਬਾਜ਼ਾਰ ਵਿਚ ਪਿਆਜ਼ ਦੀ ਸਪਲਾਈ ਵਿੱਚ ਸੁਧਾਰ ਕਰਨ ਤੇ ਕੀਮਤਾਂ ਨੂੰ ਰੋਕਣ ਲਈ 15 ਦਸੰਬਰ ਤੱਕ ਦਰਾਮਦ ਨਿਯਮਾਂ ਵਿੱਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ।

    ਕੇਂਦਰੀ ਖ਼ਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ 37 ਲੱਖ ਟਨ ਸਾਉਣੀ ਪਿਆਜ਼ ਜਲਦੀ ਹੀ ਮੰਡੀਆਂ ਵਿੱਚ ਪਹੁੰਚ ਜਾਵੇਗਾ। ਮੰਤਰਾਲੇ ਮੁਤਾਬਕ, ਪਿਛਲੇ 10 ਦਿਨਾਂ ਵਿੱਚ ਪਿਆਜ਼ ਦੀਆਂ ਕੀਮਤਾਂ ਵਿੱਚ 11.56 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਹੋਇਆ ਹੈ। ਇਸ ਦੇ ਨਾਲ, ਇਸ ਦੀ ਔਸਤਨ ਰਾਸ਼ਟਰੀ ਪ੍ਰਚੂਨ ਕੀਮਤ 51.95 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਈ।

    ਆਖ਼ਰ ਕਿਉਂ ਵਧੀਆਂ ਪਿਆਜ਼ ਦੀਆਂ ਕੀਮਤਾਂ :

    ਦੱਸ ਦੇਈਏ ਕਿ ਮਹਾਂਰਾਸ਼ਟਰ ਦੇਸ਼ ਵਿਚ ਪਿਆਜ਼ ਦਾ ਸਭ ਤੋਂ ਵੱਡਾ ਉਤਪਾਦਕ ਹੈ। ਪਿਆਜ਼ ਇਸ ਸਮੇਂ ਨਾਸਿਕ ਵਿਚ 66 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਹੈ। ਪਿਛਲੇ ਸਾਲ ਇਸੇ ਸਮੇਂ ਪਿਆਜ਼ 35 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਸੀ। ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਅਤੇ ਦੇਸ਼ ਦੀਆਂ ਮੰਡੀਆਂ ਵਿਚ ਪਿਆਜ਼ ਦੀ ਸਪਲਾਈ ਵਿਚ ਸੁਧਾਰ ਲਿਆਉਣ ਲਈ ਸਰਕਾਰ ਨੇ ਪਿਛਲੇ ਮਹੀਨੇ ਇਸ ਦੇ ਨਿਰਯਾਤ ਨੂੰ ਵੀ ਰੋਕ ਦਿੱਤਾ ਸੀ।

    ਮਾਹਰਾਂ ਦੀ ਮੰਨਿਏ ਚਾਂ ਖ਼ਪਤ ਵਾਲੇ ਖੇਤਰਾਂ ਵਿੱਚ ਇਸ ਸਮੇਂ ਆਮ ਤੌਰ ‘ਤੇ ਕੀਮਤਾਂ ਦਬਾਅ ਵਿੱਚ ਹਨ, ਪਰ ਬਾਰਸ਼ ਨੇ ਵੱਡੇ ਉਤਪਾਦਨ ਵਾਲੇ ਖੇਤਰਾਂ ਵਿੱਚ ਕਾਫ਼ੀ ਬਰਬਾਦੀ ਕੀਤੀ। ਜਿਸ ਨਾਲ ਸਪਲਾਈ ਪ੍ਰਭਾਵਿਤ ਹੋਈ। ਸਰਕਾਰੀ ਅੰਕੜਿਆਂ ਮੁਤਾਬਕ ਦੱਖਣ ਅਤੇ ਪੱਛਮੀ ਖੇਤਰਾਂ ਵਿੱਚ ਪਿਆਜ਼ ਦੀਆਂ ਪ੍ਰਚੂਨ ਕੀਮਤਾਂ ਵਿੱਚ ਕਾਫ਼ੀ ਉਛਾਲ ਆਇਆ ਹੈ।

    LEAVE A REPLY

    Please enter your comment!
    Please enter your name here