ਪਿਛਲੀ ਸਰਕਾਰ ਨੇ ਵਾਰਡ ਵਾਸੀਆਂ ਦੀ ਨਹੀਂ ਲਈ ਕੋਈ ਸਾਰ : ਅਰੋੜਾ

    0
    140

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਅਦਿਆਂ ਵਿੱਚ ਨਹੀਂ ਬਲਕਿ ਕੰਮ ਕਰਨ ਵਿੱਚ ਵਿਸ਼ਵਾਸ਼ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸੂਬਾ ਅੱਜ ਹਰ ਖੇਤਰ ਵਿੱਚ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਹ ਅੱਜ ਵਾਰਡ ਨੰ: 44 ਦੇ ਡਗਾਣਾ ਰੋਡ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਗੁਰਦੁਆਰਾ ਸ਼ਹੀਦ ਸਿੰਘਾ ਦੇ ਸੰਤ ਬਾਬਾ ਰਣਜੀਤ ਸਿੰਘ ਜੀ ਦੇ ਕਰ-ਕਮਲਾਂ ਨਾਲ ਇਸ ਸੜਕ ਦੇ ਨਿਰਮਾਣ ਕੰਮ ਨੂੰ ਸ਼ੁਰੂ ਕਰਵਾਇਆ।

    ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਸੜਕ ਨਿਰਮਾਣ ਕੰਮ ਦੀ ਮੰਗ ਸੀ ਅਤੇ ਐਡਵੋਕੇਟ ਪਵਿੱਤਰ ਪਾਲ ਸਿੰਘ ਦੀ ਅਗਵਾਈ ਵਿੱਚ ਮੁਹੱਲਾ ਵਾਸੀਆਂ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਦੇ ਵਿਕਾਸ ਲਈ 25 ਕਰੋੜ ਦੀ ਜੋ ਰਾਸ਼ੀ ਜਾਰੀ ਕੀਤੀ ਹੈ, ਉਸ ਰਾਸ਼ੀ ਵਿੱਚੋਂ ਅੱਜ 42 ਲੱਖ ਰੁਪਏ ਦੀ ਲਾਗਤ ਨਾਲ ਇਸ ਸੜਕ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਾਰਡ ਵਿੱਚ ਹੋਰ ਵੀ ਵਿਕਾਸ ਦੇ ਕੰਮ ਕਰਵਾਏ ਜਾਣਗੇ।

    ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਲੰਬੇ ਸਮੇਂ ਤੱਕ ਵਾਰਡ ਦੇ ਲੋਕਾਂ ਦੀ ਮੰਗ ਨੂੰ ਅਣਗੌਲਿਆ ਕੀਤਾ ਜਿਸ ਦਾ ਨਤੀਜਾ ਸੀ ਕਿ ਵਾਰਡ ਦੇ ਲੋਕ ਸੜਕ ਨਿਰਮਾਣ ਲਈ ਤਰਸਦੇ ਰਹੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾਂ ਦੀ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਦੇ ਕੰਮ ਕਰਵਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਵਾਰਡ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ਼ ਦੀ ਸੁਵਿਧਾ ਪਹਿਲਾਂ ਤੋਂ ਉਪਲਬੱਧ ਕਰਵਾ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਾਰਡ ਵਾਸੀਆਂ ਦੀ ਮੰਗ ਅਨੁਸਾਰ ਹੋਰ ਵੀ ਵਿਕਾਸ ਦੇ ਕੰਮ ਕਰਵਾਏ ਜਾਣਗੇ। ਸ੍ਰੀ ਅਰੋੜਾ ਨੇ ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕ ਦੇ ਨਿਰਮਾਣ ਕੰਮ ਦੀ ਗੁਣਵੱਤਾ ਵਿੱਚ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ਅਤੇ ਤੈਅ ਸਮੇਂ ’ਤੇ ਨਿਰਮਾਣ ਦੇ ਕੰਮ ਪੂਰਾ ਕੀਤਾ ਜਾਵੇ।

    ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਵਾ ਵਾਸੀਆਂ ਨੇ ਕੈਬਨਿਟ ਮੰਤਰੀ ਅਰੋੜਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਬਲਜਿੰਦਰ ਕੌਰ, ਐਡਵੋਕੇਟ ਪਲਵਿੰਦਰ ਪਲਵ, ਸੁਰਿੰਦਰ ਪਾਲ ਸਿੱਧੂ, ਨਗਰ ਨਿਗਮ ਦੇ ਐਕਸੀਅਨ ਨਰੇਸ਼ ਬੱਤਰਾ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਐੱਸ.ਡੀ.ਓ. ਸ਼ਾਂਤੀ ਸਵਰੂਪ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ।

    LEAVE A REPLY

    Please enter your comment!
    Please enter your name here