ਪਿੰਡ ਦੇ ਨਾਕੇ ਉੱਤੇ ਜ਼ਲੀਲ ਹੋਣ ‘ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ !

    0
    136

    ਗੁਰਦਾਸਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਦਤਾਰਪੁਰ ਦੇ ਕੁੱਝ ਲੋਕਾਂ ਨੇ ਪਿੰਡ ਦੇ ਬਾਹਰ ਲਗਾਏ ਨਾਕਾ ਉੱਤੇ ਦਲਿਤ ਸਮਾਜ ਦੇ ਨੌਜਵਾਨ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਜਾਣਾ ਚਾਹੁੰਦਾ ਸੀ ਪਰ ਪਿੰਡ ਦੇ ਕੁੱਝ ਲੋਕਾਂ ਨੇ ਉਸ ਨੂੰ ਜ਼ਲੀਲ ਕੀਤਾ ਅਤੇ ਉਸ ਉੱਤੇ ਮਾਮਲਾ ਦਰਜ ਕਰਵਾਉਣ ਦੀਆ ਧਮਕੀਆਂ ਦਿੱਤੀਆਂ ਸਨ। ਉਸ ਨੌਜਵਾਨ ਨੇ ਪਰੇਸ਼ਾਨ ਹੋ ਕੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ।ਪੁਲਿਸ ਨੇ ਪਿੰਡ ਦੇ ਦੋ ਲੋਕਾਂ ਉੱਤੇ ਮਾਮਲਾ ਦਰਜ ਕਰ ਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

     

    18 ਸਾਲਾ ਨੌਜਵਾਨ ਜਸਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਉਹ ਪਲੰਬਰ ਦਾ ਕੰਮ ਕਰਦਾ ਸੀ ਅਤੇ ਕੱਲ ਸ਼ਾਮ ਉਹ ਪਿੰਡ ਦੇ ਬਾਹਰ ਕੰਮ ਕਰਨ ਲਈ ਜਾਣਾ ਚਾਹੁੰਦਾ ਸੀ। ਉਹ ਨਾਕੇ ਉੱਤੇ ਗਿਆ ਪਿੰਡ ਦੇ ਬਾਹਰ ਜਾਣ ਨੂੰ ਕਹਿੰਦਾ ਸੀ ਪਰ ਕੁੱਝ ਲੋਕਾਂ ਨੇ ਉਸ ਨੂੰ ਜ਼ਲੀਲ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਉਸ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ। ਇਸ ਤੋਂ ਬਾਅਦ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਸੀ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਪਰਿਵਾਨ ਦੇ ਬਿਆਨਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    LEAVE A REPLY

    Please enter your comment!
    Please enter your name here