ਪੀਐੱਮ ਮੇਘਾਲਿਆ ਤੇ ਹਿਮਾਚਲ ਨੂੰ ਛੱਡ ਕੇ ਸਾਰੇ ਸੂਬੇ ਲਾਕਡਾਊਨ ਹਟਾਉਣ ਦੇ ਹੱਕ ਵਿਚ :

    0
    157

    ਨਵੀਂ ਦਿੱਲੀ,ਜਨਗਾਥਾ ਟਾਇਮਜ਼ : (ਸਿਮਰਨ)

    ਨਵੀਂ ਦਿੱਲੀ : ਕੋਰੋਨਾਵਾਇਰਸ ਨੂੰ ਰੋਕਣ ਲਈ ਦੇਸ਼ ਵਿੱਚ ਲਾਗੂ ਕੀਤਾ ਗਿਆ ਲਾਕਡਾਊਨ 3 ਮਈ ਨੂੰ ਖ਼ਤਮ ਹੋਣ ਵਾਲਾ ਹੈ। ਇਸ ਲਈ ਭਵਿੱਖ ਵਿੱਚ ਰਣਨੀਤੀ ਕੀ ਹੋਵੇਗੀ, ਇਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੋਮਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਕੋਰੋਨਾ ਨਾਲ ਵਧੇਰੇ ਪ੍ਰਭਾਵਿਤ ਰਾਜਾਂ ਵਿੱਚ ਤਾਲਾਬੰਦੀ ਜਾਰੀ ਰਹੇਗੀ। ਜਿਨ੍ਹਾਂ ਰਾਜਾਂ ਵਿਚ ਸਥਿਤੀ ਨਿਯੰਤਰਣ ਅਧੀਨ ਹੈ, ਉੱਥੇ ਕੁਝ ਰਿਆਇਤਾਂ ਜ਼ਿਲ੍ਹਾ ਪੱਧਰ ‘ਤੇ ਦਿੱਤੀਆਂ ਜਾਣਗੀਆਂ।

    ਹਾਲਾਂਕਿ, ਅੰਤਿਮ ਫ਼ੈਸਲਾ 3 ਮਈ ਤੱਕ ਲਿਆ ਜਾਵੇਗਾ। ਅੱਜ 9 ਮੁੱਖ ਮੰਤਰੀਆਂ ਨੂੰ ਪ੍ਰਧਾਨ ਮੰਤਰੀ ਮੋਦੀ ਅੱਗੇ ਆਪਣੀ ਗੱਲ ਰੱਖਣ ਦਾ ਮੌਕਾ ਮਿਲਿਆ, ਪਰ ਪੰਜਾਬ ਦੇ ਮੁੱਖ ਮੰਤਰੀ ਆਪਣੀ ਗੱਲ਼ ਨਹੀਂ ਰੱਖ ਸਕੇ।

    ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਤਾਲਾਬੰਦੀ ਤੋਂ ਬਹੁਤ ਫ਼ਾਇਦਾ ਹੋਇਆ ਹੈ। ਰਾਜਾਂ ਦੀਆਂ ਸਮੂਹਿਕ ਕੋਸ਼ਿਸ਼ਾਂ ਨੇ ਪ੍ਰਭਾਵ ਦਿਖਾਇਆ ਹੈ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਨੇ ਰਾਜਾਂ ਤੋਂ ਵੱਡੇ ਸੁਧਾਰਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਹੈ ਕਿ ਸੁਧਾਰਾਂ ਦੀ ਯੋਜਨਾ ਬਣਾਉਣ ਦਾ ਇਹ ਸਹੀ ਸਮਾਂ ਹੈ। ਰਾਜ ਸਮਾਜਿਕ ਅਤੇ ਆਰਥਿਕ ਭਲਾਈ ਲਈ ਸੁਧਾਰਾਂ ਦੀ ਯੋਜਨਾ ਬਣਾਉਂਦਾ ਹੈ ਅਤੇ ਆਪਣੀ ਰਿਪੋਰਟ ਕੇਂਦਰ ਨੂੰ ਭੇਜਦਾ ਹੈ।

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਚਾਰ ਵਟਾਂਦਰੇ ਵਿਚ ਤਕਰੀਬਨ 9 ਰਾਜਾਂ ਦੇ ਮੁੱਖ ਮੰਤਰੀਆਂ ਨੇ ਆਪਣੇ ਵਿਚਾਰ ਦਿੱਤੇ ਅਤੇ ਕੋਰੋਨਾ ਸੰਕਟ ਬਾਰੇ ਆਪਣੀ ਰਿਪੋਰਟ ਪੇਸ਼ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੇਘਾਲਿਆ ਅਤੇ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ ਦੂਜੇ ਰਾਜ 3 ਮਈ ਤੋਂ ਬਾਅਦ ਪੜਾਅਵਾਰ ਤਾਲਾਬੰਦੀ ਨੂੰ ਹਟਾਉਣ ਦੇ ਹੱਕ ਵਿੱਚ ਹਨ। ਸਿਰਫ਼ ਮੇਘਾਲਿਆ ਅਤੇ ਹਿਮਾਚਲ ਪ੍ਰਦੇਸ਼ ਨੇ ਤਾਲਾਬੰਦੀ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ ਹੈ।

    ਇਸ ਬੈਠਕ ਵਿਚ ਮੁੱਖ ਮੰਤਰੀਆਂ ਵਿਚ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ, ਉੱਤਰ ਪ੍ਰਦੇਸ਼ ਦੇ ਸੀਐੱਮ ਯੋਗੀ ਆਦਿੱਤਿਆਨਾਥ, ਰਾਜਸਥਾਨ ਦੇ ਸੀਐੱਮ ਅਸ਼ੋਕ ਗਹਿਲੋਤ, ਪੱਛਮੀ ਬੰਗਾਲ ਦੀ ਸੀਐੱਮ ਮਮਤਾ ਬੈਨਰਜੀ, ਤੇਲੰਗਾਨਾ ਦੇ ਕੇ ਚੰਦਰਸ਼ੇਖਰ ਰਾਓ, ਮਹਾਰਾਸ਼ਟਰ ਦੇ ਊਧਵ ਠਾਕਰੇ, ਹਿਮਾਚਲ ਪ੍ਰਦੇਸ਼ ਦੇ ਸੀਐਮ ਜੈ ਰਾਮ ਠਾਕੁਰ, ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ, ਉਤਰਾਖੰਡ ਦੇ ਸੀਐੱਮ. ਤ੍ਰਿਵੇਂਦਰ ਸਿੰਘ ਰਾਵਤ, ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਅਤੇ ਮੱਧ ਪ੍ਰਦੇਸ਼ ਦੇ ਸ਼ਿਵਰਾਜ ਸਿੰਘ ਚੌਹਾਨ ਸਮੇਤ ਕਈ ਸੂਬਿਆਂ ਦੇ ਮੁਖੀ ਵੀ ਸ਼ਾਮਲ ਸਨ।

    LEAVE A REPLY

    Please enter your comment!
    Please enter your name here