ਪੀਐੱਮ ਮੋਦੀ 46 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਰਨਗੇ ਬੈਠਕ

    0
    113

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਕੋਰੋਨਾ ਇਨਫੈਕਸ਼ਨ ਦੇ ਸਭ ਤੋਂ ਵੱਧ ਮਾਮਲਿਆਂ ਵਾਲੇ ਸੂੁਬਿਆਂ ਤੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਇਸ ਬੈਠਕ ’ਚ ਕਰਨਾਟਕ, ਬਿਹਾਰ, ਅਸਾਮ, ਚੰਡੀਗੜ੍ਹ, ਤਾਮਿਲਨਾਡੂ, ਉੱਤਰਾਂਖੰਡ, ਮੱਧ ਪ੍ਰਦੇਸ਼, ਗੋਆ, ਹਿਮਾਚਲ ਪ੍ਰਦੇਸ਼ ਤੇ ਦਿੱਲੀ ਦੇ ਅਧਿਕਾਰੀ ਹਿੱਸਾ ਲੈਣਗੇ।ਅਧਿਕਾਰੀਆਂ ਨੇ ਪਹਿਲਾਂ ਕਿਹਾ ਸੀ ਕਿ ਬੈਠਕ ’ਚ ਨੌ ਸੂਬਿਆਂ ਦੇ 46 ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀ ਹਿੱਸਾ ਲੈਣਗੇ। ਉਨ੍ਹਾਂ ਦਾ ਕਹਿਣਾ ਸੀ ਕਿ 20 ਮਈ ਨੂੰ ਵੀ ਪ੍ਰਧਾਨ ਮੰਤਰੀ 10 ਸੂਬਿਆਂ ਦੇ 54 ਜ਼ਿਲ੍ਹਿਆਂ ਦੇ ਪ੍ਰਮੁੱਖ ਅਧਿਕਾਰੀਆਂ ਨਾਲ ਬੈਠਕ ਕਰਨਗੇ।

    LEAVE A REPLY

    Please enter your comment!
    Please enter your name here