ਪੀਐੱਮ ਮੋਦੀ ਨਾਲ ਮੁਲਾਕਾਤ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਰਵਾਨਾ

    0
    136

    ਚੰਡੀਗੜ੍ਹ, (ਰਵਿੰਦਰ) :

    ਮੁੱਖ ਮੰਤਰੀ ਚਰਨਜੀਤ ਚੰਨੀ ਦਿੱਲੀ ਰਵਾਨਾ ਹੋ ਗਏ ਹਨ। ਉਹ 4 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋ ਬਾਅਦ ਪ੍ਰਧਾਨ ਮੰਤਰੀ ਨਾਲ ਚੰਨੀ ਦੀ ਇਹ ਪਹਿਲੀ ਮੀਟਿੰਗ ਹੈ। ਇਸ ਦੌਰਾਨ ਝੋਨੇ ਦੀ ਖਰੀਦ ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਸਬੰਧੀ ਮੁੱਦੇ ਮੁੱਖ ਹੋਣਗੇ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਮਿਲ ਕੇ ਵਾਪਸ ਆਏ ਹਨ।

    ਮੁੱਖ ਮੰਤਰੀ ਦਫ਼ਤਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਦਾ ਇਹ ਦੌਰਾ ਇਸ ਲਈ ਵੀ ਅਹਿਮ ਹੈ ਕਿਉਂਕਿ ਬੀਤੇ ਕਲ੍ਹ ਹੀ ਉਨ੍ਹਾਂ ਦੀ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੁੱਝ ਨਿਯੁਕਤੀਆਂ ਨੂੰ ਲੈ ਕੇ ਚੱਲ ਰਹੀ ਨਰਾਜ਼ਗੀ ‘ਤੇ ਲਗਪਗ ਤਿੰਨ ਘੰਟੇ ਮੀਟਿੰਗ ਹੋਈ ਹੈ। ਕੀ ਉਹ ਇਸ ਮੀਟਿੰਗ ਸਬੰਧੀ ਹਾਈ ਕਮਾਨ ‘ਚ ਸੀਨੀਅਰ ਆਗੂਆਂ ਨੂੰ ਵੀ ਮਿਲਣਗੇ, ਇਸ ਸਬੰਧੀ ਫਿਲਹਾਲ ਖਦਸ਼ਾ ਹੈ।ਚੰਨੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚਾਰ ਵਜੇ ਮੁਲਾਕਾਤ ਹੋਵੇਗੀ। ਇਹ ਮੁਲਾਕਾਤ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਕ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਨੇ ਬਾਰਸ਼ਾਂ ਨੂੰ ਦੇਖਦੇ ਹੋਏ ਇਸ ਸਾਲ 11 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਲਈ ਕਿਹਾ ਹੈ ਜਿਸ ਨੂੰ ਲੈ ਕੇ ਪੰਜਾਬ ‘ਚ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ।

    LEAVE A REPLY

    Please enter your comment!
    Please enter your name here