ਪੁਲਵਾਮਾ ਅੱਤਵਾਦੀ ਹਮਲਾ: ਅੱਜ ਦਾਖ਼ਲ ਕੀਤੀ ਜਾ ਸਕਦੀ ਚਾਰਜਸ਼ੀਟ

    0
    133

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਪਿਛਲੇ ਸਾਲ ਫ਼ਰਵਰੀ ਮਹੀਨੇ ‘ਚ ਹੋਏ ਪੁਲਵਾਮਾ ਅੱਤਵਾਦੀ ਹਮਲੇ ਨਾਲ ਜੁੜੇ ਅੱਤਵਾਦੀਆਂ ਖ਼ਿਲਾਫ਼ ਐੱਨਆਈਏ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਜਾ ਸਕਦੀ ਹੈ। ਰਾਸ਼ਟਰੀ ਜਾਂਚ ਏਜੰਸੀ ਦੀ ਇਸ ਚਾਰਜਸ਼ੀਟ ਵਿੱਚ 11 ਅੱਤਵਾਦੀਆਂ ਦੇ ਨਾਂ ਹਨ, ਜਿਨ੍ਹਾਂ ਵਿੱਚ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਵੀ ਸ਼ਾਮਲ ਹਨ।

    14 ਫ਼ਰਵਰੀ, 2019 ਨੂੰ ਸੀਆਰਪੀਐੱਫ ਕਾਫਲੇ ‘ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ‘ਚ 40 ਜਵਾਨ ਸ਼ਹੀਦ ਹੋਏ ਸੀ। ਉਦੋਂ ਇਸ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ। ਇਸ ਲਈ ਚਾਰਜਸ਼ੀਟ ‘ਚ ਜੈਸ਼-ਏ-ਮੁਹੰਮਦ ਦਾ ਨਾਂ ਸ਼ਾਮਲ ਹੋਣਾ ਲਾਜ਼ਮੀ ਹੈ। ਇਸ ਨਾਲ ਪਾਕਿਸਤਾਨ ਦੇ ਅੱਤਵਾਦੀਆਂ ਨਾਲ ਸਿੱਧੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਜਾਏਗਾ।

    ਆਰਪੀਐੱਫ ਦੀ ਬੱਸ ‘ਤੇ ਆਤਮਘਾਤੀ ਹਮਲਾ ਜੈਸ਼ ਅੱਤਵਾਦੀ ਆਦਿਲ ਅਹਿਮਦ ਡਾਰ ਨੇ ਕੀਤਾ ਸੀ। ਜਾਂਚ ਦੌਰਾਨ ਐੱਨਆਈਏ ਨੇ ਹਮਲੇ ਨਾਲ ਜੁੜੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਚਾਰਜਸ਼ੀਟ ‘ਚ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅਬਦੁੱਲ ਰਾਸ਼ਿਦ ਗਾਜ਼ੀ, ਹਿਲਾਲ ਅਹਿਮਦ ਨੂੰ ਵੀ ਨਾਮਜ਼ਦ ਕੀਤਾ ਜਾ ਸਕਦਾ ਹੈ।

    ਦੱਸ ਦਈਏ ਕਿ ਹਿਲਾਲ ਪੁਲਵਾਮਾ ਵਿਚ ਹੀ ਇੱਕ ਮੁਕਾਬਲੇ ਵਿੱਚ ਮਾਰਿਆ ਜਾ ਚੁਕਿਆ ਹੈ। ਇਸ ਵਿੱਚ ਇੱਕ ਔਰਤ ਦਾ ਨਾਂ ਵੀ ਸ਼ਾਮਲ ਹੋ ਸਕਦਾ ਹੈ ਜਿਸ ਨੇ ਡਾਰ ਦੀ ਮੱਦਦ ਕੀਤੀ ਸੀ। ਪੁਲਵਾਮਾ ਅੱਤਵਾਦੀ ਹਮਲੇ ਨਾਲ ਜੁੜੇ ਕੁੱਲ ਤਿੰਨ ਅੱਤਵਾਦੀ ਮਾਰੇ ਗਏ ਹਨ। ਬਾਕੀ 8 ਦੇ ਨਾਂ ਚਾਰਜਸ਼ੀਟ ਵਿੱਚ ਦਿੱਤੇ ਜਾ ਸਕਦੇ ਹਨ।

    LEAVE A REPLY

    Please enter your comment!
    Please enter your name here