ਪੁਲਿਸ ਨੂੰ ਚਕਮਾ ਦੇ ਕੇ ਤਿੰਨ ਲੁਟੇਰੇ ਫ਼ਰਾਰ, ਤਿੰਨ ਪੁਲਿਸ ਮੁਲਾਜ਼ਮ ਸਸਪੈਂਡ

    0
    155

    ਗੁਰਦਾਸਪੁਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਲੁੱਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਤਿੰਨ ਮੁਲਜ਼ਮ ਕੁੱਝ ਦਿਨ ਪਹਿਲਾਂ ਪੁਲਿਸ ਕਸਟਡੀ ਵਿੱਚੋਂ ਫ਼ਰਾਰ ਹੋ ਗਏ ਸੀ ਜਿਸ ਮਗਰੋਂ ਡਿਊਟੀ ਦੌਰਾਨ ਕੋਤਾਹੀ ਵਰਤਣ ਦੇ ਇਲਜ਼ਾਮ ਹੇਠ ਤਿੰਨ ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

    ਗੁਰਦਾਸਪੁਰ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ 1 ਅਪ੍ਰੈਲ ਨੂੰ ਰਵੀ ਮੱਟੂ, ਸੁਨੀਲ ਮੱਟੂ (ਦੋਵੇਂ ਭਰਾ) ਤੇ ਮਨਦੀਪ ਸਿੰਘ ਨੇ ਲਖਵਿੰਦਰ ਸਿੰਘ ਨਾਮ ਦੇ ਵਿਅਕਤੀ ਨੂੰ ਰੋਕ ਕੇ ਉਸ ਦੀ ਸਕੂਟੀ, 6200 ਰੁਪਏ ਲੈ ਕੇ ਫ਼ਰਾਰ ਹੋ ਗਏ ਸੀ। ਇਸ ਮਗਰੋਂ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।ਬਾਅਦ ਵਿੱਚ ਪੁਲਿਸ ਨੇ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਸੀ। ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਰਿਮਾਂਡ ਖ਼ਤਮ ਹੋਣ ਦੇ ਬਾਅਦ ਪੁਲਿਸ ਨੇ ਤਿੰਨਾਂ ਨੂੰ ਜੇਲ੍ਹ ਭੇਜਣ ਤੋਂ ਪਹਿਲਾਂ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਆਉਣੀ ਸੀ ਪਰ ਦੇਰ ਰਾਤ ਤਿੰਨੇ ਮੁਲਜ਼ਮ ਪੁਲਿਸ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ।

    ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਤਿੰਨੇ ਮੁਲਜ਼ਮ ਫ਼ਰਾਰ ਹੋਏ, ਤਾਂ ਪੁਲਿਸ ਕਰਮਚਾਰੀਆਂ ਨੇ ਸ਼ਰਾਬ ਪੀਤੀ ਹੋਈ ਸੀ। ਇਸ ਮਾਮਲੇ ‘ਚ ਪੁਲਿਸ ਨੇ ਐਕਸ਼ਨ ਲੈਂਦੇ ਹੋਏ ਤਿੰਨ ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਐਸਐਸਪੀ ਡਾ. ਨਾਨਾਕ ਸਿੰਘ ਨੇ ਦੱਸਿਆ ਕਿ ਸਭ ਇੰਸਪੈਕਟਰ ਸੁਖਜਿੰਦਰ ਸਿੰਘ, ਏਐਸਆਈ ਜਸਪਾਲ ਸਿੰਘ ਤੇ ਏਐਸਆਈ ਬਲਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਤੇ ਫ਼ਰਾਰ ਹੋਏ ਤਿੰਨੇ ਲੁਟੇਰੇਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here