ਪੁਲਿਸ ਮੁਲਾਜ਼ਮਾਂ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਔਰਤ ਸਮੇਤ 11 ਦੋਸ਼ੀ ਹਥਿਆਰਾਂ ਸਮੇਤ ਕਾਬੂ !

    0
    121

    ਪਟਿਆਲਾ,ਜਨਗਾਥਾ ਟਾਇਮਜ਼ : (ਸਿਮਰਨ)

    ਪਟਿਆਲਾ : ਪਟਿਆਲਾ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੇਸ਼ੇਵਰ ਢੰਗ ਨਾਲ ਕੀਤੇ ਸਫ਼ਲ ਉਪਰੇਸ਼ਨ ਮਗਰੋਂ ਇੱਥੇ ਸਬਜ਼ੀ ਮੰਡੀ ਵਿਖੇ ਪੁਲਿਸ ਮੁਲਾਜ਼ਮਾਂ ਉਪਰ ਜਾਨਲੇਵਾ ਹਮਲਾ ਕਰਕੇ ਪਟਿਆਲਾ-ਚੀਕਾ ਰੋਡ ‘ਤੇ ਸਥਿਤ ਪਿੰਡ ਬਲਬੇੜਾ ਵਿਖੇ ਗੁਰਦੁਆਰਾ ਖਿੱਚੜੀ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਲੁਕੇ ਹਮਲਾਵਰਾਂ ਨੂੰ ਮੁੱਠਭੇੜ ਮਗਰੋਂ ਮਾਰੂ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ। ਇਨ੍ਹਾਂ ਵਿੱਚ 1 ਮਹਿਲਾ ਸਮੇਤ 11 ਵਿਅਕਤੀ ਸ਼ਾਮਲ ਹਨ।

    ਜ਼ਿਕਰਯੋਗ ਹੈ ਕਿ ਅੱਜ ਸਵੇਰੇਸਵਾ ਕੁ 6 ਵਜੇ ਇੱਥੇ ਸਨੌਰ ਰੋਡ ‘ਤੇ ਸਥਿਤ ਸਬਜ਼ੀ ਮੰਡੀ ਵਿਖੇ ਕੋਰੋਨਾਵਾਇਰਸ ਕਰਕੇ ਲਗਾਏ ਗਏ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਵੱਲੋਂ ਡਿਊਟੀ ਦੌਰਾਨ ਸਬਜ਼ੀ ਮੰਡੀ ਵਿੱਚ ਬਿਨਾਂ ਪਾਸ ਦੇ ਦਾਖ਼ਲ ਹੋਣ ਵਾਲੇ ਵਿਅਕਤੀਆਂ ਨੂੰ ਰੋਕਿਆ ਗਿਆ ਤਾਂ ਬੈਰੀਕੇਡ ਤੋੜ ਕੇ ਨਿਹੰਗ ਬਾਣੇ ਵਿੱਚ ਆਏ ਇੱਕ ਗੱਡੀ ‘ਚ ਸਵਾਰ ਅਣਪਛਾਤਿਆਂ ਨੇ ਪੁਲਿਸ ਪਾਰਟੀ ਉਪਰ ਨੰਗੀਆਂ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪੁਲਿਸ ਦੇ ਡਿਊਟੀ ਦੇ ਰਹੇ ਏਐਸਆਈ ਹਰਜੀਤ ਸਿੰਘ ਦਾ ਹੱਥ ਗੁਟ ਤੋਂ ਅਲੱਗ ਕਰ ਦਿੱਤਾ ਜਦੋਂਕਿ ਮੰਡੀ ਬੋਰਡ ਦੇ 1 ਮੁਲਾਜ਼ਮ ਸਮੇਤ ਪੁਲਿਸ ਦੇ ਕੁਝ ਹੋਰ ਮੁਲਾਜ਼ਮ ਵੀ ਜਖ਼ਮੀ ਹੋਏ ਸਨ।

    ਇਸ ਸਾਰੇ ਉਪਰੇਸ਼ਨ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਮਗਰੋਂ ਬਲਬੇੜਾ ਵਿਖੇ ਕੀਤੀ ਪ੍ਰੈਸ ਕਾਨਫਰੰਸ ਮੌਕੇ ਆਈ.ਜੀ. ਪਟਿਆਲਾ ਸ. ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਨ੍ਹਾਂ ਹਮਲਾਵਰਾਂ ਨੂੰ ਕਾਬੂ ਕਰਨ ਲਈ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਐਸ.ਪੀ. ਸਿਟੀ ਵਰੁਣ ਸ਼ਰਮਾ, ਐੱਸ.ਪੀ.ਡੀ ਹਰਮੀਤ ਸਿੰਘ ਹੁੰਦਲ, ਐੱਸ.ਪੀ. ਸੁਰੱਖਿਆ ਤੇ ਟ੍ਰੈਫਿਕ ਸ. ਪਲਵਿੰਦਰ ਸਿੰਘ ਚੀਮਾ ਦੀ ਦੇਖ-ਰੇਖ ਹੇਠਲੀਆਂ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਦਾ ਪਿੱਛਾ ਕੀਤਾ।

    LEAVE A REPLY

    Please enter your comment!
    Please enter your name here