ਪੁਲਿਸ ਮੈਡਲ ਲੈਣ ਵਾਲੇ ਪਹਿਲੇ ਡਾਕਟਰ ਬਣੇ ਡਾ. ਰਣਜੀਤ ਸਿੰਘ ਰਾਏ :

    0
    139

    ਮਾਨਸਾ, ਜਨਗਾਥਾ ਟਾਇਮਜ਼ : (ਸਿਮਰਨ)

    ਮਾਨਸਾ : ਮਾਨਸਾ ਜ਼ਿਲ੍ਹੇ ਲਈ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਕੋਰੋਨਾ ਵਾਇਰਸ ਦੇ ਸੈਂਕੜੇ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕਰਨ ਵਾਲੇ ਕੰਨ, ਨੱਕ ਅਤੇ ਗਲੇ ਦੇ ਮਾਹਿਰ ਡਾਕਟਰ ਰਣਜੀਤ ਸਿੰਘ ਰਾਏ (ਵਾਧੂ ਚਾਰਜ ਡਿਪਟੀ ਮੈਡੀਕਲ ਕਮਿਸ਼ਨਰ) ਨੂੰ ਡੀ.ਜੀ.ਪੀ. ਆਨਰ ਐਂਡ ਡਿਸਕ (ਪੁਲਿਸ ਮੈਡਲ) ਲਈ ਚੁਣਿਆ ਗਿਆ ਹੈ। ਡਾ. ਰਾਏ ਪੁਲਿਸ ਲਾਈਨ ਮਾਨਸਾ ਵਿਖੇ ਵੀ ਆਪਣੀਆਂ ਮੈਡੀਕਲ ਸੇਵਾਵਾਂ ਨਿਭਾਅ ਰਹੇ ਹਨ। ਡਾ. ਰਾਏ ਪੰਜਾਬ ਦੇ ਪਹਿਲੇ ਡਾਕਟਰ ਹਨ, ਜਿਨ੍ਹਾਂ ਨੂੰ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।

    ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਉਨਾਂ ਨੂੂੰ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ, ਐੱਸ.ਐੱਸ.ਪੀ. ਡਾ. ਨਰਿੰਦਰ ਭਾਰਗਵ ਅਤੇ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦਾ ਸਹਿਯੋਗ ਰਿਹਾ ਹੈ, ਜਿਸ ਦੀ ਬਦੌਲਤ ਉਹ ਇਸ ਕੰਮ ਨੂੰ ਨੇਪਰੇ ਚਾੜ ਰਹੇ ਹਨ। ਉਨ੍ਹਾਂ ਕਿਹਾ ਕਿ ਐੱਸ.ਡੀ.ਐੱਮ. ਬੁਢਲਾਡਾ ਆਦਿਤਯ ਡੇਚਲਵਾਲ ਨੇ ਵੀ ਉਨਾਂ ਨੂੰ ਵੱਡਾ ਸਹਿਯੋਗ ਦਿੱਤਾ ਜੋਕਿ ਬੁਢਲਾਡਾ ’ਚ 11 ਕੋਰੋਨਾ ਪਾਜ਼ਿਟਿਵ ਵਿਅਕਤੀਆਂ ਦੇ ਮਾਮਲੇ ’ਚ ਉਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਈ।

    ਡਾ. ਰਾਏ ਨੇ ਦੱਸਿਆ ਕਿ ਮਾਨਸਾ ਜ਼ਿਲੇ ’ਚ ਨੋਵਲ ਕੋਰੋਨਾ ਵਾਇਰਸ ਸੰਬੰਧੀ ਜਾਗਰੂਕਤਾ ਮੁਹਿੰਮ ਮਾਰਚ ਮਹੀਨੇ ’ਚ ਹੀ ਸ਼ੁਰੂ ਕਰ ਦਿੱਤੀ ਸੀ ਜਦੋਂ ਇਸ ਦਾ ਪ੍ਰਕੋਪ ਸਿਰਫ਼ ਚਾਈਨਾ ਅਤੇ ਇਟਲੀ ਵਰਗੇ ਦੇਸ਼ਾਂ ਵਿੱਚ ਸੀ। ਉਨ੍ਹਾਂ ਦੱਸਿਆ ਕਿ ਸਕੂਲਾਂ, ਕਾਲਜਾਂ, ਪਾਰਕਾਂ, ਜਿੰਮ, ਪੁਲਿਸ ਸਟੇਸ਼ਨ ਅਤੇ ਹੋਰ ਕਈ ਥਾਂਵਾਂ ਤੇ ਲੋਕਾਂ ਨੂੰ ਮਾਸਕ ਲਾਉਣ, ਸਮਾਜਿਕ ਦੂਰੀ ਬਣਾਉਣ ਅਤੇ ਆਪਣੇ ਹੱਥ ਬਾਰ-ਬਾਰ ਸੈਨੇਟਾਈਜ਼ ਕਰਨ ਦੀ ਮਹੱਤਤਾ ਸਝਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ 50 ਦੇ ਕਰੀਬ ਕੈਂਪ ਲਗਾਏ ਗਏ। ਉਨਾਂ ਦੱਸਿਆ ਕਿ ਉਨ੍ਹਾਂ ਨੇ ਦੀ ਟੀਮ ਵਿੱਚ ਜ਼ਿਲਾ ਐਪੀਡਿਮਾਲੋਜਿਸਟ ਸੰਤੋਸ਼ ਭਾਰਤੀ, ਏ.ਐੱਸ.ਆਈ. ਬਲਵੰਤ ਸਿੰਘ ਭੀਖੀ ਅਤੇ ਗੁਰਲਾਭ ਸਿੰਘ ਮਾਹਲ ਸ਼ਾਮਲ ਸਨ।

    ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹੁਣ ਤੱਕ ਕਰੀਬ 280 ਸੈਂਪਲ ਇੱਕਤਰ ਕਰ ਚੁੱਕੇ ਹਨ ਜਿੰਨਾਂ ਚੋਂਂ 11 ਕੋਰੋਨਾ ਪਾਜ਼ਿਟਵ ਸਨ ਜਦੋਂ ਕਿ ਬਾਕੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨਾਂ ਦੱਸਿਆ ਕਿ ਸੰਕਟ ਦੀ ਘੜੀ ’ਚ ਇੱਕ ਡਾਕਟਰ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋ ਜਾਂਦੀ ਹੈ ਜੋ ਖੁਦ ਦੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਲੋਕਾਂ ਦੀ ਜਾਨ ਬਚਾਉਣ ਨੂੰ ਤਰਜੀਹ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਉਨਾਂ ਸਮੇਤ ਡਾ. ਅਰਸ਼ਦੀਪ ਅਤੇ ਡਾ. ਵਿਸ਼ਵਦੀਪ ਸਿੰਘ ਦੀ ਟੀਮ ਇਕਲੌਤੀ ਟੀਮ ਹੈ ਜੋ ਕੋਰੋਨਾ ਵਾਇਰਸ ਸੰਬੰਧੀ ਸੈਂਪਲ ਇਕੱਤਰ ਕਰ ਰਹੀ ਹੈ।

     

    LEAVE A REPLY

    Please enter your comment!
    Please enter your name here