ਪੁਸ਼ਕਰ ਸਿੰਘ ਧਾਮੀ ਹੋਣਗੇ ਉੱਤਰਾਂਖੰਡ ਦੇ ਨਵੇਂ ਮੁੱਖ ਮੰਤਰੀ

    0
    143

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰੁਪਿੰਦਰ)

    ਉੱਤਰਾਂਖੰਡ ਦੇ ਭਾਜਪਾ ਵਿਧਾਇਕਾਂ ਨੇ ਪੁਸ਼ਕਰ ਸਿੰਘ ਧਾਮੀ ਨੂੰ ਆਪਣਾ ਨੇਤਾ ਚੁਣ ਲਿਆ ਤੇ ਹੁਣ ਧਾਮੀ ਰਾਜ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸ ਤੋਂ ਪਹਿਲਾਂ ਤੀਰਥ ਸਿੰਘ ਰਾਵਤ ਨੇ ਬੀਤੀ ਦੇਰ ਰਾਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਸੀ।

    ਇਸ ਮਗਰੋਂ ਅੱਜ ਉੱਤਰਾਖੰਡ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦਲ ਦੀ ਬਾਅਦ ਦੁਪਹਿਰ ਮੀਟਿੰਗ ਹੋਈ। ਮੀਟਿੰਗ ਵਿੱਚ ਵਿਧਾਇਕ ਦਲ ਨੇ ਆਪਣੇ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੀ। ਮੀਟਿੰਗ ਵਿੱਚ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਉੱਤਰਾਂਖੰਡ ਮਾਮਲਿਆਂ ਦੇ ਭਾਜਪਾ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ ਹਾਜ਼ਰ ਸਨ।ਦੱਸ ਦਈਏ ਕਿ ਭਾਜਪਾ ਹਾਈ ਕਮਾਨ ਨੇ ਤ੍ਰਿਵੇਂਦਰ ਸਿੰਘ ਰਾਵਤ ਨੂੰ ਲਾਂਭੇ ਕਰਕੇ ਉਨ੍ਹਾਂ ਦੀ ਥਾਂ ਤੀਰਥ ਸਿੰਘ ਰਾਵਤ ਨੂੰ ਉੱਤਰਾਂਖੰਡ ਦਾ ਮੁੱਖ ਮੰਤਰੀ ਥਾਪਿਆ ਸੀ। ਇਸ ਅਹੁਦੇ ’ਤੇ ਬਣੇ ਰਹਿਣ ਲਈ ਰਾਵਤ ਨੂੰ ਛੇ ਮਹੀਨਿਆਂ ਦੇ ਅੰਦਰ ਜ਼ਿਮਨੀ ਚੋਣ ਜਿੱਤਣੀ ਜ਼ਰੂਰੀ ਸੀ, ਪਰ ਚੋਣ ਕਮਿਸ਼ਨ ਦੇ ਜ਼ਿਮਨੀ ਚੋਣ ਕਰਵਾਉਣ ਤੋਂ ਕੀਤੀ ਜਾ ਰਹੀ ਨਾਂਹ-ਨੁੱਕਰ ਕੀਤੇ ਜਾਣ ਕਾਰਨ ਰਾਵਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉੱਤਰਾਂਖੰਡ ਵਿੱਚ ਅਸੈਂਬਲੀ ਚੋਣਾਂ ਅਗਲੇ ਸਾਲ ਹੋਣੀਆਂ ਹਨ।

    LEAVE A REPLY

    Please enter your comment!
    Please enter your name here