ਪੇਂਡੂ ਖੇਤਰਾਂ ‘ਚ ਸਰਕਾਰੀ ਉਸਾਰੀ ਨੂੰ ਬਿਨ੍ਹਾਂ ਪ੍ਰਵਾਨਗੀ ਆਗਿਆ :

    0
    141

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਪੇਂਡੂ ਖੇਤਰਾਂ ਵਿੱਚ ਹਰ ਕਿਸਮ ਦੀ ਸਰਕਾਰੀ ਉਸਾਰੀ ਨੂੰ ਬਿਨ੍ਹਾਂ ਕਿਸੇ ਪ੍ਰਵਾਨਗੀ ਆਗਿਆ ਹੋਵੇਗੀ।

    ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਸ਼ਹਿਰੀ ਖੇਤਰ ਵਿੱਚ ਪਹਿਲਾਂ ਤੋਂ ਹੀ ਚੱਲ ਰਹੇ ਸਰਕਾਰੀ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਆਗਿਆ ਹੋਵੇਗੀ, ਬਸ਼ਰਤੇ ਕਿ ਪ੍ਰੋਜੈਕਟ ਸਾਈਟ ਦੇ ਠੇਕੇਦਾਰਾਂ ਵਲੋਂ ਲੇਬਰ ਦੀ ਰਿਹਾਇਸ਼/ਖਾਣਾ/ਮੈਡੀਕਲ ਸਹੂਲਤ ਤੋਂ ਇਲਾਵਾ ਮਾਸਕ, ਗਲੱਵਜ ਅਤੇ ਸੈਨੇਟਾਈਜਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਸ਼ਹਿਰੀ ਖੇਤਰ ਵਿੱਚ ਨਵੀਂ ਸਰਕਾਰੀ ਉਸਾਰੀ ‘ਤੇ ਪੂਰਨ ਪਾਬੰਦੀ ਹੋਵੇਗੀ।

    LEAVE A REPLY

    Please enter your comment!
    Please enter your name here