ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਦੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ

    0
    156

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਦੇ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਲੜਕੀਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਦੀਪ ਸਿੰਘ ਕਪੂਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਉਹਨਾਂ ਵਲੋਂ ਬੱਚਿਆ ਨੂੰ ਐਲਬੈਡਾ ਜੋਲ ਦੀ ਗੋਲੀ ਖਿਲਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

    ਸਮਾਗਮ ਨੂੰ ਸੰਬੋਧਨ ਕਰਦਿਆ ਡਾ. ਜੀ.ਐਸ. ਕਪੂਰ ਨੇ ਦੱਸਿਆ ਕਿ ਇਹ ਦਿਵਸ ਤੇ ਸਿਹਤ ਵਿਭਾਗ ਵਲੋਂ 1 ਤੋਂ 19 ਸਾਲ ਦੇ ਉਮਰ ਦੇ ਬੱਚਿਆ ਨੂੰ ਪੇਟ ਦੇ ਕੀੜਿਆਂ ਦੀ ਮੁਕਤੀ ਲਈ ਅੱਜ ਪੇਟ ਦੇ ਕੀੜਿਆਂ ਦਾ ਰਾਸ਼ਟਰੀ ਮੁਕਤੀ ਦਿਵਸ ਦੇ ਤੌਰ ਤੇ ਮਨਾ ਕੇ ਜ਼ਿਲ੍ਹੇ ਦੇ 329098 ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਵਿੱਚ ਜਾਣ ਵਾਲੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੈਡਾਜੋਲ ਦੀ ਗੋਲੀ ਦਿੱਤੀ ਜਾ ਰਹੀ ਹੈ। ਜਿਸ ਦਾ ਮੁੱਖ ਮਕਸਦ ਬੱਚਿਆ ਨੂੰ ਤਾਕਤਵਾਰ ਬਣਾਉਣਾ ਹੈ। ਪੇਟ ਦੇ ਕੀੜੇ ਖ਼ੂਨ ਦੀ ਕਮੀ ਦਾ ਮੁੱਖ ਕਾਰਨ ਹੈ ਜਿਸ ਦੇ ਨਾਲ ਬੱਚਾ ਸੁਸਤ ਰਹਿੰਦਾ ਹੈ ਅਤੇ ਉਸ ਦਾ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਰੁਕਾਵਟ ਆ ਜਾਂਦੀ ਹੈ। ਸਰਕਾਰ ਵਲੋਂ ਸਾਲ ਵਿੱਚ 2 ਵਾਰ ਪੇਟ ਦੇ ਕੀੜਾ ਦੇ ਖ਼ਾਤਮੇ ਦੀ ਗੋਲੀ ਖਿਲਾ ਕੇ ਉਹਨਾਂ ਨੂੰ ਤੰਦਰੁਸਤ ਅਤੇ ਹੁਸ਼ਿਆਰ ਬਣਾਇਆ ਜਾ ਰਿਹਾ ਹੈ। ਇਸ ਵਾਰ ਕੋਰੋਨਾ ਕਾਲ ਦੌਰਾਨ ਸਕੂਲੀ ਬੱਚਿਆਂ ਦੀ ਹਾਜ਼ਰੀ ਘੱਟ ਹੋਣ ਕਾਰਨ ਇਹ ਗੋਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅਧਿਆਪਕਾਂ, ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਘਰ-ਘਰ ਦਿੱਤੀਆ ਜਾਣਗੀਆ।

    ਇਸ ਮੌਕੇ ਡਾ. ਵਿਵੇਕ ਨੇ ਕਿਹਾ ਕਿ ਪੇਟ ਦੇ ਕੀੜਿਆਂ ਤੇ ਬਚਾਓ ਲਾਈ ਸਾਨੂੰ ਆਪਣੇ ਆਸ ਪਾਸ ਸਾਫ਼-ਸਫ਼ਾਈ ਰੱਖਣਾ ਖਾਣ ਤੋਂ ਪਹਿਲਾਂ ਅਤੇ ਖਾਣਾ ਖਾਣ ਤੇ ਬਆਦ ਆਪਣੋ ਹੱਥ ਚੰਗੀ ਤਰਾ ਸਾਫ਼ ਕਰਨਾਂ ਅਤੇ ਨੰਗੀ ਪੈਰ ਬਾਹਰ ਨਹੀ ਘੁੰਮਣਾ ਚਾਹੀਦਾ ਹੈ। ਸਮਾਗਮ ਦੇ ਅਖੀਰ ਵਿੱਚ ਪ੍ਰਿੰਸੀਪਲ ਲਲਿਤਾ ਅਰੋੜਾ ਵਲੋਂ ਸਿਹਤ ਵਿਭਾਗ ਦਾ ਇਸ ਸਮਾਗਮ ਉਹਨਾਂ ਦੀ ਸੰਸਥਾ ਤੇ ਕਰਨ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਡਾ. ਮਨਦੀਪ, ਦੀਪੀਕਾ, ਮਾਸ ਮੀਡੀਆ ਅਫ਼ਸਰ ਪਰਸ਼ੋਤਮ ਲਾਲ ਮੀਡੀਆ ਵਿੰਗ ਤੋਂ ਗੁਰਵਿੰਦਰ ਸ਼ਾਨੇ ਬੀ.ਸੀ.ਸੀ. ਅਮਨਦੀਪ ਸਿੰਘ, ਆਰ.ਬੀ.ਐੱਸ. ਕੇ ਟੀਮ ਅਤੇ ਸਕੂਲ ਦੇ ਅਧਿਆਪਕ ਹਾਜ਼ਿਰ ਸਨ।

    LEAVE A REPLY

    Please enter your comment!
    Please enter your name here