ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਹੋਇਆ ਵਾਧਾ, ਜਾਣੋਂ ਨਵੇਂ ਰੇਟ

    0
    154

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੋਰੋਨਾ ਦੇ ਨਾਲ-ਨਾਲ ਆਮ ਬੰਦੇ ਉੱਤੇ ਮਹਿੰਗਾਈ ਦੀ ਮਾਰ ਵੀ ਜਾਰੀ ਹੈ। ਰੋਜ਼ਾਨਾ ਇਸਤੇਮਾਲ ਹੋਣ ਵਾਲੀਆਂ ਚੀਜ਼ਾਂ ਦੇ ਨਾਲ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਵੀ ਜਾਰੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ (ਮੰਗਲਵਾਰ) ਦੇ ਪੈਟਰੋਲ ਤੇ ਡੀਜ਼ਲ ਦੇ ਰੇਟ ਜਾਰੀ ਕੀਤੇ ਹਨ। ਘਰੇਲੂ ਬਾਜ਼ਾਰ ਵਿੱਚ ਪੈਟਰੋਲ ਤੇ ਡੀਜ਼ਲ ਦੋਵਾਂ ਹੀ ਈਂਧਨਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

    ਜਾਣਕਾਰੀ ਅਨੁਸਾਰ ਡੀਜ਼ਲ ਦੀ ਕੀਮਤ ਵਿੱਚ 25 ਪੈਸੇ ਪ੍ਰਤੀ ਲੀਟਰ ਜਦਕਿ ਪੈਟਰੋਲ ਦੀ ਕੀਮਤ ਵਿੱਚ 23 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਦਿੱਲੀ ਵਿਚ ਮੰਗਲਵਾਰ (25 ਮਈ) ਨੂੰ ਪੈਟਰੋਲ ਦਾ ਰੇਟ 93.44 ਰੁਪਏ ਜਦਕਿ ਡੀਜ਼ਲ ਦਾ ਰੇਟ 84.32 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿਚ ਪੈਟਰੋਲ ਦੀ ਕੀਮਤ 99.71 ਰੁਪਏ ਤੇ ਡੀਜ਼ਲ ਦੀ ਕੀਮਤ 91.57 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।ਦੱਸ ਦਈਏ ਕਿ ਹਫ਼ਤੇ ਦੇ ਪਹਿਲੇ ਦਿਨ ਸੋਮਵਾਰ ਯਾਨੀ 24 ਮਈ, 2021 ਨੂੰ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੇ ਰੇਟਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਸੀ। ਇਸੇ ਤਰ੍ਹਾਂ ਚੇੱਨਈ ਵਿੱਚ ਪੈਟਰੋਲ 95.06 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 89.11 ਰੁਪਏ ਪ੍ਰਤੀ ਲੀਟਰ ਤੇ ਕੋਲਕਾਤਾ ਵਿੱਚ 93.49 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 87.16 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

    ਐੱਸਐੱਮਐੱਸ ਰਾਹੀਂ ਜਾਣੋਂ ਆਪਣੇ ਸ਼ਹਿਰ ਦੇ ਰੇਟ –

    ਪੈਟਰੋਲ-ਡੀਜ਼ਲ ਦੇ ਰੇਟ ਰੋਜ਼ਾਨਾ ਅਪਡੇਟ ਕੀਤੇ ਜਾਂਦੇ ਹਨ। ਤੁਸੀਂ ਸਿਰਫ਼ ਇਕ ਐੱਸਐੱਮਐੱਸ ਰਾਹੀਂ ਵੀ ਰੋਜ਼ ਆਪਣੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀ ਕੀਮਤ ਜਾਨ ਸਕਦੇ ਹਨ। ਇਸ ਦੇ ਲਈ ਇੰਡੀਅਨ ਆਇਲ ਦੇ ਗਾਹਕਾਂ ਨੂੰ ਆਰਐੱਸਪੀ ਕੋਡ ਲਿਖ ਕੇ 9224992249 ਨੰਬਰ ਉੱਤੇ ਸੰਦੇਸ਼ ਭੇਜਣਾ ਹੋਵੇਗਾ।

    LEAVE A REPLY

    Please enter your comment!
    Please enter your name here