ਪੈਟਰੋਲ ਤੇ ਡੀਜ਼ਲ ਦੇ ਅੱਜ ਦੇ ਰੇਟ, ਜਾਣੋ ਤੁਹਾਡੇ ਸ਼ਹਿਰ ‘ਚ ਕੀ ਕੀਮਤ :

    0
    140

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ। ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਤੇ ਡੀਜ਼ਲ ਦੀ ਪਹਿਲੀ ਕੀਮਤੀ ਹੀ ਜਾਰੀ ਕਤੀ ਗਈ ਹੈ। ਅੱਜ ਦਿੱਲੀ ‘ਚ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 81.94 ਰੁਪਏ ਪ੍ਰਤੀ ਲੀਟਰ ਹੈ।

    ਆਈਓਸੀਐੱਲ ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ ਕ੍ਰਮਵਾਰ 82.10, 87.19 ਤੇ 83.63 ਪ੍ਰਤੀ ਲੀਟਰ ਹੈ। ਡੀਜ਼ਲ ਦੀ ਗੱਲ ਕਰੀਏ ਤਾਂ ਇਨ੍ਹਾਂ ਮਹਾਂਨਗਰਾਂ ‘ਚ ਇਸ ਦੀਆਂ ਕੀਮਤਾਂ ਕ੍ਰਮਵਾਰ 77.04, 80.11 ਅਤੇ 78.86 ਹਨ।

    ਤੁਸੀਂ ਐੱਸਐੱਮਐੱਸ ਦੇ ਜ਼ਰੀਏ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇੰਡੀਅਨਆਇਲ ਦੀ ਵੈਬਸਾਈਟ ਅਨੁਸਾਰ ਤੁਹਾਨੂੰ ਆਰ ਐੱਸਪੀ ਅਤੇ ਆਪਣਾ ਸਿਟੀ ਕੋਡ ਲਿਖਣਾ ਪਵੇਗਾ ਅਤੇ ਇਸ ਨੂੰ 9224992249 ਨੰਬਰ ‘ਤੇ ਭੇਜਣਾ ਪਏਗਾ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐੱਲ ਦੀ ਵੈਬਸਾਈਟ ਤੋਂ ਪ੍ਰਾਪਤ ਕਰੋਗੇ।

     

    LEAVE A REPLY

    Please enter your comment!
    Please enter your name here