ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ ‘ਤੇ ਚੜ੍ਹੇ ਕੱਚੇ ਮੁਲਾਜ਼ਮ

    0
    131

    ਮੋਹਾਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਪੰਜਾਬ ਦੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਵੱਲੋਂ ਅੱਜ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਸੱਤਵੀਂ ਮੰਜ਼ਿਲ ‘ਤੇ ਚੜ ਗਏ ਹਨ ਅਤੇ ਪੰਜਾਬ ਸਰਕਾਰ ਤੇ ਸਕੱਤਰ ਸਕੂਲ ਸਿੱਖਿਆ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਤੇ 15 ਮਿੰਟ ਦਾ ਅਲਟੀਮੇਟਮ ਦਿੱਤਾ ਗਿਆ ਹੈ।

    ਜਦੋਂ ਇਸ ਦੀ ਖ਼ਬਰ ਪੁਲਿਸ ਪ੍ਰਸ਼ਾਸ਼ਨ ਨੂੰ ਮਿਲੀ ਕਿ ਇਨ੍ਹਾਂ ਕੋਲ ਸਲਫਾਸ ਦੀਆਂ ਗੋਲੀਆਂ ਅਤੇ ਪੈਟਰੋਲ ਦੀਆਂ ਬੋਤਲਾਂ ਹਨ ਤਾਂ ਪੁਲਿਸ ਪ੍ਰਸ਼ਾਸ਼ਨ ਤੇ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀਆਂ ਨੂੰ ਹੱਥ-ਪੈਰਾਂ ਦੀ ਪੈ ਗਈ। ਇਸ ਮਗਰੋਂ ਗੁੱਸੇ ਵਿਚ ਆਏ ਮੁਲਾਜ਼ਮਾਂ ਨੇ ਮੀਂਹ ਦੇ ਬਾਵਜੂਦ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ।

    ਅਧਿਆਪਕ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਇਸੇ ਇਮਾਰਤ ’ਤੇ ਆਤਮਦਾਹ ਕਰ ਲੈਣਗੇ। ਬਿਲਡਿੰਗ ਉਪਰ ਚੜੇ ਅਧਿਆਪਕਾਂ ਕੋਲ ਸਲਫ਼ਾਸ ਦੀਆਂ ਗੋਲੀਆਂ ਅਤੇ ਪੈਟਰੋਲ ਦੀਆਂ ਬੋਤਲਾਂ ਹਨ। ਇਸ ਦੌਰਾਨ ਪ੍ਰਸਾਸ਼ਨ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਰਿਹਾ ਹੈ। ਕੱਚੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਦੁਪਹਿਰ ਬਾਅਦ ਅਧਿਆਪਕ ਮੁੱਖ ਮੰਤਰੀ ਦਫ਼ਤਰ ਚੰਡੀਗੜ੍ਹ ਤੱਕ ਰੋਸ ਮਾਰਚ ਕਰਨਗੇ। ਯੂਨੀਅਨ ਦੇ ਪੰਜ ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਝਕਾਨੀ ਦਿੰਦਿਆਂ ਵਿੱਦਿਆ ਭਵਨ ਦੀ ਸੱਤਵੀਂ ਮੰਜ਼ਿਲ ‘ਤੇ ਪਹੁੰਚ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਥੱਲੇ ਉਤਾਰਨ ਦੀ ਧੱਕਾਸ਼ਾਹੀ ਕੀਤੀ ਗਈ ਤਾਂ ਉਹ ਆਪਣੇ ਆਪ ਨੂੰ ਅੱਗ ਲਗਾ ਲੈਣਗੇ।

    ਦੱਸ ਦੇਈਏ ਕਿ ਇਹ ਅਧਿਆਪਕ ਲੰਮੇਂ ਸਮੇਂ ਤੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਕਰ ਰਹੇ ਹਨ। ਸਿੱਖਿਆ ਵਿਭਾਗ ਕੁੱਝ ਤਕਨੀਕੀ ਕਾਰਨਾਂ ਕਰਕੇ ਰੈਗੂਲਰ ਕਰਨ ਤੋਂ ਟਾਲਾਵੱਟ ਰਿਹਾ ਹੈ। ਸਿੱਖਿਆ ਵਿਭਾਗ ਦੇ ਦਫ਼ਤਰ ਦੀ ਇਮਾਰਤ ਉਪਰ ਚੜ੍ਹੇ ਕੱਚੇ ਅਧਿਆਪਕ, ਈਜੀਐਸ, ਐਸਟੀਆਰ ਅਤੇ ਏਈਈ ਵਰਗਾਂ ਨਾਲ ਸਬੰਧਤ ਹਨ।

     

    LEAVE A REPLY

    Please enter your comment!
    Please enter your name here