ਪ੍ਰਧਾਨਮੰਤਰੀ 14 ਮਈ ਨੂੰ ਪ੍ਰਧਾਨ ਮੰਤਰੀ-ਕਿਸਾਨ ਅਧੀਨ ਵਿੱਤੀ ਲਾਭ ਦੀ 8ਵੀਂ ਕਿਸ਼ਤ ਜਾਰੀ ਕਰਨਗੇ

    0
    155

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਤੀ ਲਾਭ ਦੀ 8ਵੀਂ ਕਿਸ਼ਤ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ 14 ਮਈ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਜਾਰੀ ਕਰਨਗੇ। ਇਸ ਨਾਲ 9.5 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 19,000 ਕਰੋੜ ਰੁਪਏ ਪ੍ਰਧਾਨ ਮੰਤਰੀ ਇਸ ਸਮਾਗਮ ਦੌਰਾਨ ਖਾਤਿਆਂ ਵਿੱਚ ਟਰਾਂਸਫਰ ਕਰਨਗੇ। ਪੀਐੱਮ ਮੋਦੀ ਇਸ ਵੇਲੇ ਕਿਸਾਨੀ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਵੀ ਮੌਜੂਦ ਰਹਿਣਗੇ।ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ ਯੋਗ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 6000/- ਪ੍ਰਤੀ ਸਾਲ ਪ੍ਰਦਾਨ ਕੀਤੀ ਜਾਂਦੀ ਹੈ। ਜਿਸ ਤਹਿਤ ਹਰੇਕ ਕਿਸਾਨ ਪਰਿਵਾਰ ਨੂੰ 4-ਮਾਸਿਕ ਕਿਸ਼ਤਾਂ ਵਿਚ 2000/- ਰੁਪਏ ਦਿੰਦੀ ਹੈ। ਇਹ ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤਾ ਜਾਂਦਾ ਹੈ। ਇਸ ਯੋਜਨਾ ਵਿੱਚ ਹੁਣ ਤੱਕ 1.15 ਲੱਖ ਕਰੋੜ ਰੁਪਏ ਕਿਸਾਨ ਪਰਿਵਾਰਾਂ ਨੂੰ ਤਬਦੀਲ ਕੀਤੇ ਜਾ ਚੁੱਕੇ ਹਨ।

    LEAVE A REPLY

    Please enter your comment!
    Please enter your name here