ਪ੍ਰਧਾਨ ਮੰਤਰੀ ਮੋਦੀ ਨੇ ਸੱਦੀ ਮੰਤਰੀ ਮੰਡਲ ਦੀ ਅਹਿਮ ਬੈਠਕ, ਸ਼ਾਮਲ ਹੋਣਗੇ ਸਾਰੇ ਮੰਤਰੀ

    0
    146

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ 30 ਜੂਨ ਨੂੰ ਮੰਤਰੀਮੰਡਲ ਦੀ ਬੈਠਕ ਬੁਲਾਈ ਹੈ। ਇਹ ਬੈਠਕ ਸ਼ਾਮ 5 ਵਜੇ ਨਿਰਧਾਰਤ ਕੀਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਨਾਲ ਇਸ ਬੈਠਕ ‘ਚ ਸਾਰੇ ਮੰਤਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਦੋ ਦਿਨ ਪਹਿਲਾਂ ਹੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੋਵਿਡ-19 ਮਹਾਮਾਰੀ ਕਾਰਨ ਹਿੱਲੀ ਅਰਥਵਿਵਸਥਾ ਨੂੰ ਬਹਾਲ ਕਰਨ ਲਈ ਕਈ ਯੋਜਨਾਵਾਂ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਵਿੱਤ ਮੰਤਰੀ ਦੇ ਇਸ ਕਦਮ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਨਵੇਂ ਫ਼ੈਸਲਿਆਂ ਨਾਲ ਆਰਥਿਕ ਗਤੀਵਿਧੀਆਂ ‘ਚ ਤੇਜ਼ੀ ਆਵੇਗੀ ਤੇ ਉਤਪਾਦਨ ਅਤੇ ਬਰਾਮਦ ਦੇ ਨਾਲ ਹੀ ਰੁਜ਼ਗਾਰ ਦੇ ਅਵਸਰ ਵੀ ਉਪਲਬਧ ਹੋ ਸਕਣਗੇ।ਕਿਆਸ ਲਗਾਏ ਜਾ ਰਹੇ ਹਨ ਕਿ ਮੋਦੀ ਮੰਤਰੀ ਮੰਡਲ ‘ਚ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ‘ਚ ਮੰਤਰੀ ਮੰਡਲ ਵਿਸਥਾਰ ਦੀਆਂ ਤਿਆਰੀਆਂ ਸਬੰਧੀ ਖ਼ਬਰ ਹੈ ਕਿ ਇਸ ਦੇ ਲਈ ਪ੍ਰਧਾਨ ਮੰਤਰੀ ਨੇ ਮੰਤਰਾਲਿਆਂ ਨਾਲ ਸਬੰਧਤ ਮੰਤਰੀਆਂ ਨੂੰ ਬੁਲਾ ਕੇ ਉਨ੍ਹਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ ਹੈ।

    ਵੀਡੀਓ ਕਾਨਫਰੰਸਿੰਗ ਜ਼ਰੀਏ ਹੋਣ ਵਾਲੀ ਇਸ ਬੈਠਕ ‘ਚ ਕੋਰੋਨਾ ਮਹਾਮਾਰੀ ਦੀ ਤੀਸਰੀ ਲਹਿ ਦੇ ਖਦਸ਼ਿਆਂ ਦੇ ਮੱਦੇਨਜ਼ਰ ਦੇਸ਼ ਭਰ ਵਿਚ ਵੈਕਸੀਨੇਸ਼ਨ ਦੇ ਹਾਲਾਤ ‘ਤੇ ਵੀ ਚਰਚਾ ਹੋ ਸਕਦੀ ਹੈ। ਨਾਲ ਹੀ ਵੱਖ-ਵੱਖ ਮੰਤਰਾਲਿਆਂ ਤੋਂ ਇਸ ਦੇ ਲਈ ਬਣਾਈਆਂ ਗਈਆਂ ਮਹੱਤਵਪੂਰਨ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਜਾ ਸਕਦੀ ਹੈ। ਹਾਲ ਦੇ ਦਿਨਾਂ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਮੰਤਰੀ ਮੰਡਲ ਦੇ ਆਪਣੇ ਸਹਿਯੋਗੀਆਂ ਦੇ ਨਾਲ ਕਈ ਬੈਠਕਾਂ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਬੈਠਕਾਂ ‘ਚ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਰਹੇ।

    LEAVE A REPLY

    Please enter your comment!
    Please enter your name here