ਪ੍ਰਵਾਸੀ ਮਜ਼ਦੂਰਾਂ ਤੋਂ ਨਾ ਵਸੂਲਿਆ ਜਾਵੇ ਕਿਰਾਇਆ : ਸੁਪਰੀਮ ਕੋਰਟ

    0
    139

    ਨਵੀਂ ਦਿੱਲੀ, ਜਨਗਾਥਾ ਟਾਇਮਜ਼ : (ਸਿਮਰਨ)

    ਨਵੀਂ ਦਿੱਲੀ : ਪ੍ਰਵਾਸੀ ਮਜ਼ਦੂਰਾਂ ਦੇ ਮੁੱਦਿਆਂ ‘ਤੇ ਸੁਪਰੀਮ ਕੋਰਟ ਵਿਚ ਅੱਜ ਅਹਿਮ ਸੁਣਵਾਈ ਹੋਈ ਤੇ ਚੋਟੀ ਦੀ ਅਦਾਲਤ ਨੇ ਅੰਤ੍ਰਿਮ ਆਦੇਸ਼ ਦਿੱਤੇ। ਸੁਪਰੀਮ ਕੋਰਟ ਨੇ ਕਿਹਾ ਕਿ ਮਜ਼ਦੂਰਾਂ ਤੋਂ ਕੋਈ ਰੇਲ ਜਾਂ ਬੱਸ ਦਾ ਕਿਰਾਇਆ ਨਹੀਂ ਲਿਆ ਜਾਵੇਗਾ। ਰਾਜ ਸਰਕਾਰ ਇਸ ਦਾ ਕਿਰਾਇਆ ਅਦਾ ਕਰੇ।

    ਸੁਪਰੀਮ ਕੋਰਟ ਨੇ ਪ੍ਰਵਾਸੀ ਮਜ਼ਦੂਰਾਂ ਦੀ ਪਲਾਇਨ ਤੇ ਚਿੰਤਾ ਜ਼ਾਹਿਰ ਕਰਦੇ ਹੋਏ ਸੂਬਾ ਸਰਕਾਰ ਨੂੰ ਆਦੇਸ਼ ਦਿੱਤਾ ਹੈ ਕਿ ਇੰਨਾਂ ਮਜ਼ਦੂਰਾਂ ਤੋਂ ਕੋਈ ਕਿਰਾਇਆ ਨਾ ਵਸੂਲਿਆ ਜਾਵੇ। ਸੁਪਰੀਮ ਕੋਰਟ ਨੇ ਰਾਜ ਸਰਕਾਰਾਂ ਨੂੰ ਫਸੇ ਹੋਏ ਮਜ਼ਦੂਰਾਂ ਦੇ ਖਾਣ ਪੀਣ ਦਾ ਇੰਤਜ਼ਾਮ ਕਰਨ ਲਈ ਵੀ ਕਿਹਾ ਹੈ।

    LEAVE A REPLY

    Please enter your comment!
    Please enter your name here