ਪ੍ਰੀ-ਪ੍ਰਾਇਮਰੀ ਭਰਤੀ ਪ੍ਰੀਖਿਆ ਅਣਮਿੱਥੇ ਸਮੇਂ ਲਈ ਮੁਲਤਵੀ

    0
    118

    ਮੋਹਾਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਬੇਰੁਜ਼ਗਾਰ ਅਧਿਆਪਕਾਂ ਤੇ ਕੱਚੇ ਅਧਿਆਪਕਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਪੰਜਾਬ ਦੇ ਸਿੱਖਿਆ ਵਿਭਾਗ ਨੇ ਵੀਰਵਾਰ ਨੂੰ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਲਈ ਟੈਸਟ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਟੈਸਟ 27 ਜੂਨ ਨੂੰ ਹੋਣਾ ਸੀ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਪੱਤਰ ਵਿਚ ਇਨ੍ਹਾਂ ਅਸਾਮੀਆਂ ਲਈ ਪ੍ਰੀਖਿਆ ਮੁਲਤਵੀ ਕਰਨ ਪਿੱਛੇ ਤਕਨੀਕੀ ਕਾਰਨ ਦੱਸਿਆ ਗਿਆ ਹੈ।

    ਜ਼ਿਕਰਯੋਗ ਹੈ ਕਿ ਕੱਚੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਪਾਸੋਂ ਮੰਗ ਕੀਤੀ ਹੈ ਕਿ 8393 ਪ੍ਰੀ-ਪ੍ਰਾਇਮਰੀ ਪੱਧਰ ਦੀਆਂ ਅਸਾਮੀਆਂ ਵਿਚ ਇਨ੍ਹਾਂ ਨੂੰ ਬਿਨਾਂ ਟੈਸਟ ਸ਼ਾਮਿਲ ਕੀਤਾ ਜਾਵੇ ਪਰ ਹਾਲੇ ਤਕ ਗੱਲ ਕਿਸੇ ਤਣ-ਪੱਤਣ ਨਹੀਂ ਲੱਗ ਸਕੀ।

    LEAVE A REPLY

    Please enter your comment!
    Please enter your name here