ਪ੍ਰੀ ਰਿਕਰੂਟਮੈਂਟ ਟਰੇਨਿੰਗ ਕੇਡਰ 8 ਮਾਰਚ ਤੋਂ ਸ਼ੁਰੂ

    0
    144

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 8 ਮਾਰਚ 2021 ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਕੇਡਰ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਾਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ।

    ਉਨ੍ਹਾਂ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ।

    LEAVE A REPLY

    Please enter your comment!
    Please enter your name here