ਪੜ੍ਹਾਈ ਕਰਨ ਕੈਨੇਡਾ ਗਏ ਮੁਕਤਸਰ ਦੇ ਨੌਜਵਾਨ ਦੀ ਮੌਤ, ਪਿੰਡ ਵਿਚ ਸੋਗ ਦੀ ਲਹਿਰ

    0
    135

    ਮੁਕਤਸਰ ਸਾਹਿਬ, ਜਨਗਾਥਾ ਟਾਇਮਜ਼: (ਰਵਿੰਦਰ)

    ਕੈਨੇਡਾ ਵਿਚ ਪੜ੍ਹਾਈ ਕਰਨ ਗਏ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਦਰ ਵਾਲਾ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਦਰ ਵਾਲਾ ਦਾ ਵਰਿੰਦਰ ਸਿੰਘ ਸੰਧੂ ਕੈਨੇਡਾ ਪੜ੍ਹਨ ਗਿਆ ਸੀ। ਇਹ ਵਿਦਿਆਰਥੀ 2 ਸਾਲ 5 ਮਹੀਨੇ ਪਹਿਲਾਂ ਕੈਨੇਡਾ ਵਿੱਚ ਪੜ੍ਹਨ ਗਿਆ ਸੀ।

    ਇਹ ਖ਼ਬਰ ਸੁਣਦਿਆਂ ਹੀ ਉਸ ਦੇ ਮਾਪਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਬੜੇ ਚਾਵਾਂ ਨਾਲ ਪਾਲੇ ਪੁੱਤਰ ਨੂੰ ਆਪਣੀ ਜ਼ਮੀਨ ਵੇਚ ਕੇ ਕੈਨੇਡਾ ਪੜ੍ਹਨ ਲਈ ਭੇਜਿਆ ਸੀ ਅਤੇ ਸੋਚਿਆ ਕਿ ਕੈਨੇਡਾ ਵਿਚ ਸੈਟਲ ਹੋਣ ਤੋਂ ਬਾਅਦ ਘਰ ਚੰਗੀ ਤਰ੍ਹਾਂ ਚੱਲਣਾ ਸ਼ੁਰੂ ਹੋ ਜਾਵੇਗਾ ਪਰ ਘਰ ਵਿਚ ਸੋਗ ਦੀ ਲਹਿਰ ਦੌੜ ਗਈ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ ਹੈ।

    ਸੂਤਰਾਂ ਅਨੁਸਾਰ ਵਰਿੰਦਰ ਸਿੰਘ ਉਥੇ ਪਰੇਸ਼ਾਨ ਰਹਿੰਦਾ ਸੀ ਅਤੇ ਕੁੱਝ ਦਿਨ ਪਹਿਲਾਂ ਕੈਨੇਡਾ ਦੇ ਇੱਕ ਹਸਪਤਾਲ ਵਿੱਚ ਮਾਨਸਿਕ ਤਣਾਅ ਕਾਰਨ ਇਲਾਜ ਚੱਲ ਰਿਹਾ ਸੀ। ਉਹ ਠੀਕ ਹੋ ਕਰ ਘਰ ਵਾਪਸ ਆ ਗਿਆ ਸੀ ਪਰ ਕੁੱਝ ਦਿਨਾਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵਰਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲੀ।ਵਰਿੰਦਰ ਸਿੰਘ ਦੇ ਦੋਸਤਾਂ ਨੇ ਪਰਿਵਾਰ ਦੀ ਸਹਿਮਤੀ ਨਾਲ ਕੈਨੇਡਾ ਵਿੱਚ ਵਰਿੰਦਰ ਸਿੰਘ ਸੰਧੂ ਦਾ ਅੰਤਿਮ ਸੰਸਕਾਰ ਕਰ ਦਿੱਤਾ। ਜਦ ਉਸ ਦੇ ਪਿਤਾ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ 2 ਸਾਲ 5 ਮਹੀਨੇ ਪਹਿਲਾਂ ਕੈਨੇਡਾ ਵਿੱਚ ਪੜ੍ਹਨ ਗਿਆ ਸੀ, ਪਰ ਸਾਨੂੰ ਕੀ ਪਤਾ ਸੀ ਕਿ ਉਸ ਨਾਲ ਅਜਿਹਾ ਭਾਣਾ ਵਾਪਰੇਗਾ।

    ਪਿੰਡ ਦੇ ਸਰਪੰਚ ਸਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਸਾਡੇ ਪਿੰਡ ਅਤੇ ਪਰਿਵਾਰ ਵਿੱਚ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਉਹ ਚੰਗੇ ਭਵਿੱਖ ਲਈ ਕੈਨੈਡਾ ਵਿੱਚ ਪੜ੍ਹਨ ਗਿਆ, ਪਰ ਪ੍ਰਮਾਤਮਾ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।

    LEAVE A REPLY

    Please enter your comment!
    Please enter your name here