ਪੰਚਕੂਲਾ ‘ਚ ਕਿਸਾਨਾਂ ਦਾ ਪ੍ਰਦਰਸ਼ਨ ਅਤੇ ਟੋਲ ਪਲਾਜ਼ੇ ਕੀਤੇ ਗਏ ਬੰਦ !

    0
    109

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਚਕੂਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ‘ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 17ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਢ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਬੈਠੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕੇਂਦਰ ਦੇ ਕਾਨੂੰਨ ਇਸ ਵੇਲੇ ਕਾਨੂੰਨਾਂ ਤੋਂ ਜ਼ਿਆਦਾ ਕੇਂਦਰ ਤੇ ਕਿਸਾਨਾਂ ਦੀ ਮੁੱਛ ਦਾ ਸਵਾਲ ਬਣੇ ਹੋਏ ਜਾਪਦੇ ਹਨ। ਕਿਸਾਨਾਂ ਅਤੇ ਕੇਂਦਰ ਵਿਚਾਲੇ ਅੜਿੱਕਾ ਬਰਕਰਾਰ ਹੈ।

    ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਵਿਰੋਧ ਦੇ ਚਲਦਿਆਂ ਅੱਜ ਕਈ ਥਾਵਾਂ ‘ਤੇ ਟੋਲ ਪਲਾਜ਼ਾ ਪਰਚੀ ਮੁਕਤ ਕਰ ਦਿੱਤੇ ਗਏ ਹਨ। ਇਸ ਦੌਰਾਨ ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਸਮੇਤ ਦੇਸ਼ ਭਰ ਦੀਆਂ ਹੋਰ ਕਿਸਾਨ ਜੱਥੇਬੰਦੀਆਂ ਵੱਲੋਂ ‘ਸੰਯੁਕਤ ਕਿਸਾਨ ਮੋਰਚੇ’ ਦੀ ਅਗਵਾਈ ਹੇਠ ਅੱਜ ਦਿੱਲੀ-ਜੈਪੁਰ ਅਤੇ ਦਿੱਲੀ-ਆਗਰਾ ਕੌਮੀ ਮਾਰਗ ਜਾਮ ਕੀਤਾ ਜਾਵੇਗਾ। ਉਧਰ ਦੂਜੇ ਪਾਸੇ ਕਿਸਾਨ ਜੱਥੇਬੰਦੀਆਂ ਅੱਜ ਦੇਸ਼ ਭਰ ਦੇ ਟੋਲ ਪਲਾਜ਼ੇ ਵੀ ਬੰਦ ਕਰਨਗੀਆਂ।

    ਕਿਸਾਨਾਂ ਨੇ ਬੀਤੀ ਰਾਤ ਹੀ ਟੋਲ ਪਲਾਜ਼ਿਆਂ ‘ਤੇ ਡੇਰੇ ਲਗਾ ਲਏ ਸੀ ਅਤੇ ਟੋਲ ਫਰੀ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਪੰਚਕੂਲਾ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਪੰਚਕੂਲਾ ਦੇ ਚੰਡੀਮੰਦਿਰ ਅਤੇ ਜਲੌਲੀ ਟੋਲ ਪਲਾਜ਼ਿਆਂ ’ਤੇ ਕਿਸਾਨਾਂ ਨੇ ਟੋਲ ਫਰੀ ਕੀਤਾ ਹੈ। ਪੰਚਕੂਲਾ ਵਿੱਚ ਦੋ ਥਾਵਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ ਅਤੇ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ। ਓਥੇ ਕਿਸੇ ਵੀ ਪ੍ਰਕਾਰ ਦੀ ਸਥਿਤੀ ਖ਼ਰਾਬ ਨਾ ਹੋਵੇ, ਇਸ ਲਈ ਭਾਰੀ ਪੁਲਿਸ ਫੋਰਸ ਮੌਕੇ ‘ਤੇ ਤਾਇਨਾਤ ਹੈ।

    ਦੱਸ ਦੇਈਏ ਕਿ ਇਸ ਤੋਂ ਇਲਾਵਾ ਕਿਸਾਨਾਂ ਨੇ 14 ਦਸੰਬਰ ਤੋਂ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਦਾ ਘਿਰਾਓ ਕਰਨ ਦੀ ਯੋਜਨਾ ਵੀ ਬਣਾਈ ਹੈ। ਇਸ ਪੂਰੀ ਰਣਨੀਤੀ ਦਾ ਉਦੇਸ਼ ਇਹ ਹੈ ਕਿ ਕੇਂਦਰ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰੇ। ਕਿਸਾਨ ਜੱਥੇਬੰਦੀਆਂ ਇਸ ਰਾਹੀਂ ਸਰਕਾਰ ‘ਤੇ ਦਬਾਅ ਬਣਾਉਣਾ ਚਾਹੁੰਦੀਆਂ ਹਨ। ਕਿਸਾਨਾਂ ਨੇ ਸਰਕਾਰ ‘ਤੇ ਦਬਾਅ ਪਾਉਣ ਲਈ ਇਹ ਆਰਥਿਕ ਮੋਰਚਾ ਬੰਦ ਕਰਨ ਦੀ ਯੋਜਨਾ ਬਣਾਈ ਹੈ। ਕਿਸਾਨਾਂ ਨੇ ਰਿਲਾਇੰਸ ਤੇ ਜਿਓ ਦੇ ਸਾਰੇ ਪ੍ਰੋਡਕਟ ਦਾ ਬਾਈਕਾਟ ਕਰਨ ਦੀ ਵੀ ਅਪੀਲ ਕੀਤੀ ਹੈ।

    LEAVE A REPLY

    Please enter your comment!
    Please enter your name here