ਪੰਜਾਬੀਆਂ ਲਈ ਰਾਹਤ ਦੀ ਖ਼ਬਰ ! ਕੋਰੋਨਾ ‘ਤੇ ਫ਼ਤਹਿ ਦਾ ਰਿਕਾਰਡ

    0
    144

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ। ਇਸ ਦੌਰਾਨ ਚੰਗੀ ਖ਼ਬਰ ਇਹ ਹੈ ਕਿ ਕਾਫ਼ੀ ਸੰਖਿਆਂ ‘ਚ ਮਰੀਜ਼ ਠੀਕ ਹੋ ਕੇ ਘਰਾਂ ਨੂੰ ਵੀ ਪਰਤ ਰਹੇ ਹਨ। ਪੰਜਾਬ ‘ਚ ਕੋਰੋਨਾ ਨੂੰ ਮਾਤ ਦੇਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਇਜ਼ਾਫਾ ਹੋ ਰਿਹਾ ਹੈ। ਐਤਵਾਰ 102 ਮਰੀਜ਼ਾਂ ਨੂੰ ਠੀਕ ਹੋਣ ਮਗਰੋਂ ਘਰ ਭੇਜ ਦਿੱਤਾ ਗਿਆ।

    ਪੰਜਾਬ ‘ਚ ਕੁੱਲ ਮਰੀਜ਼ਾਂ ਦਾ ਅੰਕੜਾ 6,385 ਹੋ ਗਿਆ ਜਿੰਨਾਂ ‘ਚੋਂ 4,408 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਤੇ ਮੌਜੂਦਾ ਸਮੇਂ 1,810 ਐਕਟਿਵ ਕੇਸ ਹਨ। ਸੂਬੇ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਰਿਕਵਰੀ ਰੇਟ ਕੌਮੀ ਔਸਤ ਤੋਂ ਕਰੀਬ 10 ਗੁਣਾ ਜ਼ਿਆਦਾ ਹੈ। ਜਿੱਥੇ ਰਿਕਵਰੀ ਰੇਟ ਦੀ ਰਾਸ਼ਟਰੀ ਔਸਤ 60.77% ਹੈ ਉੱਥੇ ਹੀ ਪੰਜਾਬ ‘ਚ ਇਹ ਪ੍ਰਤੀਸ਼ਤ 70 ਦੇ ਕਰੀਬ ਹੈ।

    ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਫੈਲਣ ਤੋਂ ਰੋਕਣ ਲਈ ਸਹੀ ਸਮੇਂ ‘ਤੇ ਲਏ ਫ਼ੈਸਲਿਆਂ ਦੀ ਨਤੀਜਾ ਹੈ ਕਿ ਅੱਜ ਪੰਜਾਬ ਦੀ ਸਥਿਤੀ ਦੂਜੇ ਰਾਜਾਂ ਨਾਲੋਂ ਬਿਹਤਰ ਹੈ। ਉਨ੍ਹਾਂ ਨੇ ਦੱਸਿਆ ਪੰਜਾਬ ‘ਚ ਆਈਸੀਐੱਮਆਰ ਤੋਂ ਪ੍ਰਮਾਣਤ 16 ਨਿੱਜੀ ਲੈਬ ਕੋਰੋਨਾ ਵਾਇਰਸ ਦੇ ਟੈਸਟ ਲਈ ਮੌਜੂਦ ਹਨ।

    LEAVE A REPLY

    Please enter your comment!
    Please enter your name here