ਪੰਜਾਬ ਕਾਂਗਰਸ ‘ਚ ਕਲੇਸ਼ ਵਧਿਆ, ਚੰਨੀ ਦੀ ਕੋਠੀ ‘ਚ ਇਕੱਤਰ ਹੋਏ ਨਾਰਾਜ਼ ਮੰਤਰੀ ਤੇ ਵਿਧਾਇਕ

    0
    111

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਵਧਦਾ ਜਾ ਰਿਹਾ ਹੈ। ਅੱਜ ਫਿਰ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੈਕਟਰ ਦੋ ਸਥਿਤ ਕੋਠੀ ਨੰ 46 ‘ਚ ਨਾਰਾਜ਼ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ। ਇਹ ਖ਼ਬਰ ਲਿਖੇ ਜਾਣ ਤੱਕ ਮੀਟਿੰਗ ਜਾਰੀ ਹੈ।

    ਦੱਸਿਆ ਜਾਂਦਾ ਹੈ ਕਿ ਮੀਟਿੰਗ ‘ਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪਰਗਟ ਸਿੰਘ, ਨੱਥੂ ਰਾਮ, ਸੁਰਜੀਤ ਧੀਮਾਨ ਸਮੇਤ ਅੱਧਾ ਦਰਜਨ ਵਿਧਾਇਕ ਸ਼ਾਮਲ ਦੱਸੇ ਜਾਂਦੇ ਹਨ।ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦੇ ਬਾਹਰ ਖੜ੍ਹੇ ਮੀਡੀਆ ਕਰਮੀ –

    ਬੀਤੇ ਕੱਲ੍ਹ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਚੰਨੀ ਖ਼ਿਲਾਫ਼ ਮੀ ਟੂ ਦੀ ਫਾਈਲ ਦੁਬਾਰਾ ਖੋਲ੍ਹਣ ਅਤੇ ਅਧਿਕਾਰੀਆਂ ਤੋਂ ਇਕ ਹਫਤੇ ‘ਚ ਰਿਪੋਰਟ ਮੰਗਣ ਤੋਂ ਬਾਅਦ ਰਾਜਸੀ ਮਾਹੌਲ ਮੁੜ ਭਖ ਗਿਆ ਹੈ। ਚਰਨਜੀਤ ਚੰਨੀ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਸੀ ਪਰ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਕਰਨ ਤੋਂ ਮਨ੍ਹਾਂ ਕਰ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਚਰਨਜੀਤ ਸਿੰਘ ਚੰਨੀ ਨੂੰ ਪ੍ਰੈੱਸ ਕਾਨਫਰੰਸ ਕਰਨ ਤੋਂ ਮਨ੍ਹਾਂ ਕੀਤਾ ਹੈ। ਉਨ੍ਹਾਂ ਇਸ ਸਾਰੇ ਮਾਮਲੇ ਨੂੰ ਲੈ ਕੇ ਨਾਰਾਜ਼ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਕਰ ਕੇ ਸਮੱਸਿਆ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਹੈ।

    ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨਾਲ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਕ ਮੀਟਿੰਗ ਕੀਤੀ ਹੈ। ਬਾਜਵਾ ਨੇ ਚੰਨੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਦੱਸਿਆ ਕਿ ਕਾਂਗਰਸੀ ਵਿਧਾਇਕਾਂ ਮੰਤਰੀਆਂ ‘ਤੇ ਜੋ ਵਿਜੀਲੈਂਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਇਹ ਕਾਂਗਰਸ ਲਈ ਖ਼ਤਰਨਾਕ ਹੈ। ਉਨ੍ਹਾਂ ਨੇ ਕਿਹਾ ਕਿ ਚੰਗਾ ਹੁੰਦਾ ਕਿ ਜਿਹੜੇ ਲੋਕਾਂ ‘ਤੇ ਕਾਰਵਾਈ ਕਰਨੀ ਚਾਹੀਦੀ ਸੀ, ਮੁੱਖ ਮੰਤਰੀ ਉਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਕਰਦੇ ।

    LEAVE A REPLY

    Please enter your comment!
    Please enter your name here