ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

    0
    148

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਪੰਜਾਬ ਕਾਂਗਰਸ ਦੇ ਮੰਤਰੀਆਂ ਦੀ ਨਾਰਾਜ਼ਗੀ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਇਹ ਮੀਟਿੰਗ ਦੁਪਹਿਰ 3 ਵਜੇ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਇਸ ਮੀਟਿੰਗ ‘ਚ ਕੋਰੋਨਾ ਇੰਤਜ਼ਾਮ ਤੇ ਕਈ ਏਜੰਡਾਂ ‘ਤੇ ਚਰਚਾ ਹੋਵੇਗੀ।ਇਸ ਦੌਰਾਨ ਕੋਰੋਨਾ ਪ੍ਰਬੰਧਾਂ ਅਤੇ ਬਹੁਤ ਸਾਰੇ ਏਜੰਡੇ ‘ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦਾ ਸੰਕਟ ਸਿਖਰ ‘ਤੇ ਹੈ ਅਤੇ ਆਕਸੀਜਨ ਦੀ ਕਮੀ ਨੂੰ ਲੈ ਕੇ ਲੋਕਾਂ ‘ਚ ਰੋਸ ਪਾਇਆ ਜਾ ਰਿਹਾ ਹੈ।

    ਦੱਸ ਦੇਈਏ ਕਿ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਗੁਰਪ੍ਰੀਤ ਕਾਂਗੜ, ਪ੍ਰਤਾਪ ਸਿੰਘ ਬਾਜਵਾ ਅਤੇ ਰਵਨੀਤ ਬਿੱਟੂ ਵਿਚਾਲੇ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਦੇ ਮਹਿਲ ਵਿਚ ਹਲਚਲ ਮਚ ਗਈ ਹੈ।

    LEAVE A REPLY

    Please enter your comment!
    Please enter your name here