ਪੰਜਾਬ ਕੋਲ ਸਿਰਫ਼ 5 ਦਿਨ ਦੀ ਕੋਰੋਨਾ ਵੈਕਸੀਨ, ਕੈਪਟਨ ਨੇ ਕੇਂਦਰ ਨੂੰ ਲਿਖਿਆ ਪੱਤਰ

    0
    117

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ਕੋਲ ਸਿਰਫ਼ 5 ਦਿਨ ਦੀ ਕੋਰੋਨਾ ਵੈਕਸੀਨ ਬਚੀ ਹੈ। ਅਜਿਹੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹੋਰ ਦਵਾਈ ਭੇਜਣ ਦੀ ਮੰਗ ਕੀਤੀ ਹੈ।

    ਕਾਂਗਰਸ ਮੁਖੀ ਸੋਨੀਆ ਗਾਂਧੀ ਨੇ ਅੱਜ ਕਾਂਗਰਸ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਦੇ ਹਾਲਾਤ ਬਾਰੇ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਮੁਖੀ ਨੂੰ ਦੱਸਿਆ ਕਿ ਪੰਜਾਬ ਕੋਲ ਇਸ ਵੇਲੇ ਕਰੋਨਾ ਰੋਕੂ ਟੀਕੇ ਦਾ ਸਿਰਫ਼ ਪੰਜ ਦਿਨ ਦਾ ਹੀ ਸਟਾਕ ਬਚਿਆ ਹੈ ਤੇ ਰੋਜ਼ਾਨਾ 90 ਹਜ਼ਾਰ ਦੇ ਕਰੀਬੀ ਵਿਅਕਤੀਆਂ ਨੂੰ ਕਰੋਨਾ ਟੀਕਾ ਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਜੇ ਕੋਰੋਨਾ ਟੀਕਾਕਰਨ ਦੇ ਅਮਲ ਵਿਚ ਹੋਰ ਤੇਜ਼ੀ ਲਿਆਂਦੀ ਗਈ ਤਾਂ ਇਹ ਸਟਾਕ ਤਿੰਨ ਦਿਨਾਂ ਵਿਚ ਹੀ ਸਮਾਪਤ ਹੋ ਜਾਵੇਗਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੇ ਕੇਂਦਰੀ ਸਿਹਤ ਮੰਤਰੀ ਨੂੰ ਵੀ ਕੋਰੋਨਾ ਟੀਕਿਆਂ ਦੀ ਸਪਲਾਈ ਵਧਾਉਣ ਤੇ ਹੋਰ ਖੇਪ ਜਲਦੀ ਭੇਜਣ ਦੀ ਮੰਗ ਕੀਤੀ ਹੈ।ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਕਹਿਰ ਮਚਾਇਆ ਹੋਇਆ ਹੈ। ਕੋਰੋਨਾ ਦੇ ਨਵੇਂ ਕੇਸਾਂ ਨੇ ਸਾਰੇ ਰਿਕਾਰਡ ਤੋੜੇ ਦਿੱਤੇ ਹਨ। ਭਾਰਤ ਵਿਚ ਕੋਰੋਨਾਵਾਇਰਸ ਦੇ ਰੋਜ਼ਾਨਾ ਇਕ ਲੱਖ ਤੋਂ ਉਪਰ ਕੇਸ ਆ ਰਹੇ ਹਨ। ਭਾਰਤ ਵਿੱਚ ਅੱਜ ਸਾਰੇ ਰਿਕਾਰਡ ਤੋੜਦੇ ਹੋਏ ਕੋਰੋਨਾ ਦੇ 1 ਲੱਖ 45 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਦ ਕਿ 700 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ।

    ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ ਕੁੱਲ 1,45,384 ਨਵੇਂ ਕੇਸ ਸਾਹਮਣੇ ਆਏ ਅਤੇ 794 ਲੋਕਾਂ ਦੀ ਮੌਤ ਹੋ ਗਈ। ਨਵੇਂ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਕੋਰੋਨਾ ਸੰਕਰਮਣ ਦੇ ਕੁਲ ਮਾਮਲੇ 13,205,926 ਹੋ ਗਏ ਹਨ। ਉਸੇ ਸਮੇਂ, ਦੇਸ਼ ਵਿੱਚ ਸਰਗਰਮ ਕੇਸਾਂ ਦੀ ਗਿਣਤੀ ਕੀਤੀ ਵਧੀ ਹੈ।

    LEAVE A REPLY

    Please enter your comment!
    Please enter your name here