ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ, ਬਠਿੰਡਾ ਤੇ ਅੰਮ੍ਰਿਤਸਰ ‘ਚ ਤਾਪਮਾਨ 42 ਡਿਗਰੀ ਪਾਰ

    0
    144

    ਲੁਧਿਆਣਾ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਵਿਚ ਪਿਛਲੇ ਚਾਰ ਦਿਨਾਂ ਤੋਂ ਗਰਮੀ ਕਹਿਰ ਵਰ੍ਹਾ ਰਹੀ ਹੈ। ਸ਼ੁੱਕਰਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤਾਪਮਾਨ 42 ਡਿਗਰੀ ਸੈਲਸੀਅਸ ਦੇ ਪਾਰ ਪੁੱਜ ਗਿਆ। ਆਈਐੱਮਡੀ ਚੰਡੀਗੜ੍ਹ ਦੇ ਮੁਤਾਬਕ ਪੰਜਾਬ ਵਿਚ ਸਭ ਤੋਂ ਗਰਮ ਬਠਿੰਡਾ ਤੇ ਅੰਮ੍ਰਿਤਸਰ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਿਕਾਰਡ ਕੀਤਾ ਗਿਆ। ਵਿਭਾਗ ਦੇ ਅਗਾਊਂ ਅਨੁਮਾਨ ਮੁਤਾਬਕ ਸ਼ਨੀਵਾਰ ਨੂੰ ਮੌਸਮ ਬਦਲੇਗਾ। 30 ਤੇ 31 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪਹਿਲੀ ਅਤੇ ਦੋ ਜੂਨ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹਿ ਸਕਦੇ ਹਨ।

    LEAVE A REPLY

    Please enter your comment!
    Please enter your name here