ਪੰਜਾਬ ‘ਚ ਆਇਆ ਕੋਰੋਨਾ ਵਾਇਰਸ, ਅੰਮ੍ਰਿਤਸਰ ਵਿਚ ਦੋ ਮਰੀਜ਼ਾਂ ਦੀ ਰਿਪੋਰਟ ਪਾਜ਼ਿਟਿਵ

    0
    143
    A medical staff member takes the temperature of a man at the Wuhan Red Cross Hospital in China on Jan. 25. HECTOR RETAMAL/AFP via Getty Images

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਸਿਮਰਨ)
    ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਇਹ ਦੋਵੇਂ ਨੌਜਵਾਨ ਇਟਲੀ ਤੋਂ ਵਾਪਸ ਆਏ ਸਨ। ਮਰੀਜ਼ਾਂ ਨੂੰ ਹਸਪਤਾਲ ਦੇ ਸਪੈਸ਼ਲ ਵਾਰਡ ਵਿਚ ਭਰਤੀ ਕੀਤਾ ਗਿਆ ਹੈ।
    ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਦੋਵੇਂ ਮਰੀਜ਼ਾਂ ਨੂੰ ਹਸਪਤਾਲ ਵਿਚ ਭਰਤੀ ਕਰ ਲਿਆ ਹੈ।

    ਜ਼ਿਕਰਯੋਗ ਹੈ ਕਿ ਤਿੰਨ ਵਿਅਕਤੀ ਇਟਲੀ ਤੋਂ ਵਾਪਸ ਆਏ ਸਨ। ਇਨ੍ਹਾਂ ਵਿਚ ਇਕ ਮਹਿਲਾ ਵੀ ਸ਼ਾਮਿਲ ਹੈ। ਵਿਦੇਸ਼ ਤੋਂ ਆਉਣ ਵਾਲਿਆ ਦੀ ਚੈਕਿੰਗ ਕੀਤੀ ਜਾ ਰਹੀ ਹੈ। ਏਅਰਪੋਰਟ ਉਤੇ ਚੈਕਿੰਗ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਂਦੀ ਹੈ।
    ਕੋਰੋਨਾ ਵਾਇਰਸ ਨੂੰ ਲੈ ਕੇ ਆਮ ਲੋਕਾਂ ਵਿਚ ਡਰ ਦਾ ਮਾਹੌਲ ਹੈ। ਇਸ ਤੋਂ ਬਚਣ ਲਈ ਸਫ਼ਾਈ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਹੱਥ ਮਿਲਾਉਣ ਤੋਂ ਬਚਣਾ ਚਾਹੀਦਾ ਹੈ। ਖਾਂਸੀ ਜ਼ੁਕਾਮ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ ਹੈ। ਬੀਮਾਰ ਹੋਣ ਉਤੇ ਜਲਦੀ ਹੀ ਜਾਂਚ ਕਰਵਾਉਣੀ ਚਾਹੀਦੀ ਹੈ।

    LEAVE A REPLY

    Please enter your comment!
    Please enter your name here