ਪੰਜਾਬ ’ਚ ਟਿਕਟਾਂ ਵੰਡਣ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ : ਰਾਵਤ

    0
    158

    ਗੁਰਦਾਸਪੁਰ, (ਰੁਪਿੰਦਰ) :

    ਪਿਛਲੇ ਕੁੱਝ ਸਮੇਂ ਤੋਂ ਸੂਬਾਈ ਕਾਂਗਰਸ ਵਿਚ ਚੱਲ ਰਹੇ ਵਿਵਾਦ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੇ ਕੁੱਝ ਹਲਕਿਆਂ ਦੇ ਉਮੀਦਵਾਰਾਂ ਦੀ ਚੋਣ ਤੇ ਕੁੱਝ ਕਾਂਗਰਸੀ ਵਿਧਾਇਕਾਂ ਦੀਆਂ ਟਿਕਟਾਂ ਰੱਦ ਕਰਨ ਬਾਰੇ ਚਰਚਾਵਾਂ ਦਾ ਬਜ਼ਾਰ ਗਰਮ ਹੈ। ਇਨ੍ਹਾਂ ਕਿਆਸਅਰਾਈਆਂ ਦਰਮਿਆਨ ਕੁਲ ਹਿੰਦ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਂਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਫੋਨ ’ਤੇ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਹੁਣ ਤਕ ਪੰਜਾਬ ਵਿਚ ਟਿਕਟਾਂ ਦੀ ਵੰਡ ਤੇ ਉਮੀਦਵਾਰਾਂ ਦੀ ਚੋਣ ਦੀ ਕੋਈ ਪ੍ਰਕਿਰਿਆ ਸ਼ੁਰੂ ਨਹੀਂ ਹੋਈ ਹੈ।ਰਾਵਤ ਨੇ ਕਿਹਾ ਕਿ ਹੁਣ ਤਕ ਪਾਰਟੀ ਹਾਈਕਮਾਂਡ ਨੇ ਸੂਬੇ ਵਿਚ ਉਮੀਦਵਾਰਾਂ ਦੀ ਚੋਣ ਲਈ ਕੋਈ ਕਮੇਟੀ ਨਹੀਂ ਬਣਾਈ। ਕਾਂਗਰਸ ਪਾਰਟੀ ਨੇ ਟਿਕਟਾਂ ਦਾ ਐਲਾਨ ਕਰਨ ਲਈ ਇਕ ਪ੍ਰਣਾਲੀ ਤੈਅ ਕੀਤੀ ਹੈ। ਕਿਸੇ ਖਾਸ ਵਿਅਕਤੀ ਨੂੰ ਕਿਸੇ ਵੀ ਜ਼ਿਲ੍ਹੇ ਜਾਂ ਹਲਕੇ ਲਈ ਟਿਕਟਾਂ ਜਾਰੀ ਕਰਨ ਦਾ ਅਧਿਕਾਰ ਦੇਣ ਦਾ ਸਵਾਲ ਪੈਦਾ ਨਹੀਂ ਹੁੰਦਾ। ਇਸ ਦੇ ਬਾਵਜੂਦ ਕੁੱਝ ਲੋਕ ਆਪਣੇ ਪੱਧਰ ’ਤੇ ਅਨੁਮਾਨ ਲਗਾ ਕੇ ਅਫ਼ਵਾਹਾਂ ਫੈਲਾ ਰਹੇ ਹਨ।

    ਰਾਵਤ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ਨੇੜਤਾ ਤੇ ਮਾਝੇ ਵਿਚ ਬਾਜਵਾ ਦੇ ਅਸਰ ਕਾਰਨ ਉਨ੍ਹਾਂ ਨੂੰ ਟਿਕਟ ਵੰਡ ਦਾ ਅਧਿਕਾਰ ਦੇਣ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਾਰੇ ਆਗੂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਟਿਕਟਾਂ ਦੀ ਵੰਡ ਲਈ ਪਾਰਟੀ ਵੱਲੋਂ ਕਮੇਟੀ ਬਣਾਈ ਜਾਵੇਗੀ। ਇਸ ਤੋਂ ਬਾਅਦ ਪਾਰਟੀ ਦੇ ਨਿਯਮਾਂ ਮੁਤਾਬਕ ਬਰੀਕੀ ਨਾਲ ਜਾਂਚ ਕਰਨ ਪਿੱਛੋਂ ਟਿਕਟਾਂ ਦਾ ਐਲਾਨ ਕੀਤਾ ਜਾਵੇਗਾ। ਫ਼ਿਲਹਾਲ ਕਿਸੇ ਨੂੰ ਟਿਕਟ ਲਈ ਹਾਂ ਨਹੀਂ ਕੀਤੀ।

     

    LEAVE A REPLY

    Please enter your comment!
    Please enter your name here