ਪੰਜਾਬ ‘ਚ ਦੁਕਾਨਦਾਰਾਂ ‘ਤੇ ਸਖ਼ਤੀ, ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ :

    0
    126

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਸੰਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਰਕਾਰ ਸਖ਼ਤ ਹੋ ਗਈ ਹੈ। ਅਗਲੇ ਦਿਨਾਂ ਵਿੱਚ ਅਜਿਹੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਹੁਤ ਸਾਰੇ ਸ਼ਹਿਰਾਂ ਤੇ ਛੋਟੇ ਕਸਬਿਆਂ ਵਿੱਚ ਕੋਰੋਨਾ ਸੰਬੰਧੀ ਨਿਯਮਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ। ਇਸ ਕਰਕੇ ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਮਰੀਜ਼ ਤੇਜ਼ੀ ਨਾਲ ਵਧੇ ਹਨ।

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਿਪੋਰਟ ਮਿਲੀ ਹੈ ਕਿ ਸੂਬੇ ਵਿੱਚ ਬਹੁਤ ਸਾਰੇ ਦੁਕਾਨਦਾਰਾਂ ਵੱਲੋਂ ਕੋਵਿਡ ਪ੍ਰੋਟੋਕੋਲ ਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਨ੍ਹਾਂ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਗ਼ਲਤੀ ਹੋਣ ’ਤੇ ਤਿੰਨ ਦਿਨ ਲਈ ਦੁਕਾਨਾਂ ਬੰਦ ਕੀਤੀਆਂ ਜਾਣ ਤੇ ਗ਼ਲਤੀ ਦੁਹਰਾਏ ਜਾਣ ’ਤੇ ਇਹ ਕਾਰਵਾਈ ਵੱਧ ਦਿਨਾਂ ਲਈ ਕੀਤੀ ਜਾਵੇ।

    ਵਧਦੀ ਮੌਤ ਦਰ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ ਦਰ ਨੂੰ ਘਟਾਉਣ ਲਈ ਠੋਸ ਕਦਮ ਚੁੱਕਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਥਿਤੀ ਹੋਰਨਾਂ ਸੂਬਿਆਂ ਨਾਲੋਂ ਬਿਹਤਰ ਹੈ ਪਰ ਕੇਸਾਂ ਦਾ ਵਧਣਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਖ਼ਾਸ ਕਰਕੇ ਧਾਰਮਿਕ ਆਗੂਆਂ ਤੇ ਸਮਾਜਿਕ ਸੰਸਥਾਵਾਂ ਤੋਂ ਸਹਿਯੋਗ ਅਤੇ ਮੱਦਦ ਲੈਣ ਲਈ ਸਿਹਤ ਵਿਭਾਗ ਤੇ ਪੁਲਿਸ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

    LEAVE A REPLY

    Please enter your comment!
    Please enter your name here