ਪੰਜਾਬ ‘ਚ ਮੀਂਹ ਪੈਣ ਤੋਂ ਬਾਅਦ ਵਧੀ ਠੰਡ, ਮੌਸਮ ਹੋਇਆ ਸੁਹਾਵਣਾ

    0
    146

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਦੇ ਕਈ ਹਿੱਸਿਆਂ ‘ਚ ਬੀਤੀ ਰਾਤ ਤੋਂ ਹੀ ਹਲਕਾ-ਹਲਕਾ ਮੀਂਹ ਪੈ ਰਿਹਾ ਹੈ। ਜਦੋਂ ਅੱਜ ਸਵੇਰੇ ਜਿਵੇਂ ਹੀ ਮੀਂਹ ਪੈਣਾ ਸ਼ੁਰੂ ਹੋਇਆ ਤਾਂ ਮੌਸਮ ਇਕਦਮ ਸੁਹਾਵਣਾ ਹੋ ਗਿਆ ਹੈ। ਅੱਜ ਸਵੇਰ ਤੋਂ ਰੁਕ-ਰੁਕ ਕੇ ਬਾਰਿਸ਼ ਹੋਣ ਕਾਰਨ ਤਾਪਮਾਨ ‘ਚ ਗਿਰਾਵਟ ਆ ਗਈ ਹੈ ਤੇ ਠੰਢ ਵੱਧ ਗਈ ਹੈ।

    ਇਸ ਦੇ ਇਲਾਵਾ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਦੇ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਓਥੇ ਪਿਛਲੇ 2 ਦਿਨਾਂ ਤੋਂ ਮੌਸਮ ਠੰਡਾ ਦਿਖਾਈ ਦੇ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਮੌਸਮ ਵਿਭਾਗ ਨੇ ਵੀ ਭਵਿੱਖਬਾਣੀ ਕੀਤੀ ਸੀ ਕਿ ਅਗਲੇ ਦੋ ਦਿਨ ਮੌਸਮ ਖ਼ਰਾਬ ਹੋ ਸਕਦਾ ਹੈ।

    ਮੌਸਮ ਦੀ ਖ਼ਰਾਬੀ ਕਾਰਨ ਕਿਸਾਨ ਵੀ ਚਿੰਤਾ ਵਿਚ ਹਨ ਅਤੇ ਅੱਜ ਸਵੇਰੇ ਅਸਮਾਨ ਵਿਚ ਕਾਲੇ ਬੱਦਲ ਛਾ ਗਏ ਅਤੇ ਹਲਕੀ ਬਾਰਸ਼ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਨੂੰ ਵੀ ਡਿੱਗਣ ਦਾ ਖ਼ਤਰਾ ਹੈ। ਮੌਸਮ ਦੀ ਖ਼ਰਾਬੀ ਕਰਕੇ ਤੇਲਾ ਅਤੇ ਹੋਰ ਬਿਮਾਰੀਆਂ ਪੈਣ ਦਾ ਡਰ ਹੈ, ਜਿਸ ਦੇ ਚੱਲਦਿਆਂ ਕਿਸਾਨ ਚਿੰਤਾ ‘ਚ ਹਨ।

    ਕੁੱਝ ਦਿਨਾਂ ਦੀ ਖਿੜ੍ਹੀ ਧੁੱਪ ਤੋਂ ਬਾਅਦ ਅੱਜ ਬਾਰਿਸ਼ ਨੇ ਇਕ ਵਾਰ ਫਿਰ ਜ਼ੋਰ ਫੜ੍ਹ ਲਿਆ ਹੈ। ਮੌਸਮ ‘ਚ ਆਏ ਬਦਲਾਅ ਕਾਰਨ ਲੋਕਾਂ ਨੂੰ ਮੁੜ ਗਰਮ ਕੱਪੜੇ ਪਾਉਣੇ ਪੈ ਰਹੇ ਹਨ। ਹਫ਼ਤਾ ਭਰ ਮੌਸਮ ਸਾਫ਼ ਰਹਿਣ ਤੇ ਤਾਪਮਾਨ ਵਧਣ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਛੱਡ ਦਿੱਤੇ ਸਨ ਪਰ ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਨੇ ਲੋਕਾਂ ਨੂੰ ਮੁੜ ਗਰਮ ਕੱਪੜੇ ਪਾਉਣ ਲਈ ਮਜ਼ਬੂਰ ਕਰ ਦਿੱਤਾ ਹੈ।

    LEAVE A REPLY

    Please enter your comment!
    Please enter your name here