ਪੰਜਾਬ ‘ਚ ਯੂਰੀਆ ਸੰਕਟ, ਕਿਸਾਨਾਂ ਦਾ ਹਰਿਆਣਾ ਵੱਲ ਰੁਖ਼

    0
    148

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਸਿਮਰਨ)

    ਪੰਜਾਬ ਚ ਕਿਸਾਨ ਅੰਦੋਲਨ ਕਾਰਨ ਸੂਬੇ ‘ਚ ਮਾਲ ਗੱਡੀਆਂ ਦੀ ਆਮਦ ਬੰਦ ਹੈ ਤੇ ਯੂਰੀਆ ਵੀ ਨਹੀਂ ਪਹੁੰਚ ਰਿਹਾ। ਨਤੀਜਾ ਇਹ ਕਿ ਸੂਬੇ ‘ਚ ਯੂਰੀਆ ਦੀ ਘਾਟ ਹੋ ਗਈ ਹੈ। ਅਜਿਹੇ ‘ਚ ਕਿਸਾਨਾਂ ਨੇ ਹਰਿਆਣਾ ‘ਚੋਂ ਯੂਰੀਆ ਖਾਦ ਹਾਸਲ ਕਰਨ ਲਈ ਯਤਨ ਕਰ ਰਹੇ ਹਨ। ਹਰਿਆਣਾ-ਪੰਜਾਬ ਬਾਰਡਰ ‘ਤੇ ਸਥਿਤ ਸ਼ਹਿਰਾਂ ‘ਚ ਆਪਣੇ ਰਿਸ਼ਤੇਦਾਰਾਂ ਤੇ ਜਾਣਕਾਰਾਂ ਦੇ ਨਾਮ ਹੇਠ ਲੋਕ ਯੂਰੀਆ ਖ਼ਰੀਦ ਰਹੇ ਹਨ। ਓਧਰ ਖੇਤੀਬਾੜੀ ਵਿਭਾਗ ਵੀ ਇਸ ਨੂੰ ਲੈ ਕੇ ਅਲਰਟ ਹੋ ਗਿਆ ਹੈ।

    ਵਿਭਾਗ ਵੱਲੋਂ ਦੁਕਾਨਾਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਤਾਂ ਜੋ ਯੂਰੀਆ ਖਾਦ ਦੇ ਪੰਜਾਬ ਜਾਣ ‘ਤੇ ਨਜ਼ਰ ਰੱਖੀ ਜਾ ਸਕੇ। ਦਰਅਸਲ ਪੰਜਾਬ ‘ਚ ਕਿਸਾਨ ਅੰਦੋਲਨ ਕਾਰਨ ਮਾਲ ਗੱਡੀਆਂ ਦਾ ਸੰਚਾਲਨ ਬੰਦ ਹੈ। ਜਿਸ ਦਾ ਅਸਰ ਹੁਣ ਯੂਰੀਆ ਦੀ ਪੂਰਤੀ ‘ਤੇ ਦਿਖਾਈ ਦੇ ਰਿਹਾ ਹੈ। ਕਣਕ ਦੀ ਬਿਜਾਈ ਤੋਂ ਬਾਅਦ ਪਹਿਲੇ ਪਾਣੀ ਸਮੇਂ ਯੂਰੀਆ ਦੀ ਕਾਫ਼ੀ ਮੰਗ ਹੁੰਦੀ ਹੈ। ਇਸ ਲਈ ਹੁਣ ਪੰਜਾਬ ‘ਚ ਯੂਰੀਆ ਦੀ ਘਾਟ ਦੇ ਮੱਦੇਨਜ਼ਰ ਕਿਸਾਨਾਂ ਨੇ ਹਰਿਆਣਾ ਵੱਲ ਰੁਖ ਕੀਤਾ ਹੈ।

    LEAVE A REPLY

    Please enter your comment!
    Please enter your name here