ਪੰਜਾਬ ‘ਚ ਵੱਡੀ ਵਾਰਦਾਤ ਦੀ ਬਣੀ ਸੀ ਯੋਜਨਾ, ਪਾਕਿਸਤਾਨ ਤੋਂ ਮਿਲੇ ਸੀ ਦਿਸ਼ਾ-ਨਿਰਦੇਸ਼ !

    0
    138

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਬੀਤੇ ਦਿਨੀਂ ਜੰਡਿਆਲਾ ਗੁਰੂ ਨੇੜਿਓਂ ਢਾਬੇ ਤੋਂ ਗ੍ਰਿਫ਼ਤਾਰ ਕੀਤੇ ਗਏ ਦੋ ਨੌਜਵਾਨਾਂ ਦੀ ਪੁੱਛਗਿਛ ਵਿੱਚ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਪਾਕਿਸਤਾਨ ਦੀਆਂ ਖੁਫ਼ੀਆ ਏਜੰਸੀਆਂ ਦੇ ਇਸ਼ਾਰੇ ‘ਤੇ ਰੈਡੀਕਲ ਗਰੁੱਪ ਪੰਜਾਬ ਵਿੱਚ ਜਾਂ ਅੰਮ੍ਰਿਤਸਰ ਦੇ ਕਿਸੇ ਖੇਤਰ ਵਿੱਚ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੋਕਾਂ ਦੇ ਸਹਿਯੋਗ ਨਾਲ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਬਰਾਮਦ ਕੀਤੇ ਹਨ।

    ਇਸ ਦੀ ਜਾਣਕਾਰੀ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐੱਸਐੱਸਪੀ ਵਿਕਰਮਜੀਤ ਸਿੰਘ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਦੋਵਾਂ ਨੌਜਵਾਨਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਤੋਂ ਪੁੱਛਗਿੱਛ ਵਿੱਚ ਕਈ ਅਹਿਮ ਖੁਲਾਸੇ ਹੋਏ ਹਨ। ਗ੍ਰਿਫ਼ਤਾਰ ਕੀਤਾ ਗਿਆ ਗੁਰਮੀਤ ਪਾਕਿਸਤਾਨ ਵਿੱਚ ਬੈਠੇ ਆਪਣੇ ਆਕਾਵਾਂ ਤੋਂ ਦਿਸ਼ਾ-ਨਿਰਦੇਸ਼ ਲੈ ਰਿਹਾ ਸੀ। ਉਨ੍ਹਾਂ ਦੇ ਇਸ਼ਾਰੇ ‘ਤੇ ਹੀ ਭਾਰਤ ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਹੋਇਆ ਸੀ। ਗੁਰਮੀਤ ਪਾਕਿਸਤਾਨ ਤੋਂ ਵੀ ਹੋ ਕੇ ਆਇਆ ਸੀ। ਇਸ ਦੇ ਫੋਨ ਉੱਪਰੋਂ ਕਈ ਅਜਿਹੀਆਂ ਜਾਣਕਾਰੀਆਂ ਮਿਲੀਆਂ ਹਨ ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਇਸ ਪੂਰੇ ਨੈੱਟਵਰਕ ਦਾ ਭਾਂਡਾ ਛੇਤੀ ਹੀ ਭੰਨ੍ਹਣਗੀਆਂ।

    ਦੁੱਗਲ ਨੇ ਦੱਸਿਆ ਕਿ ਆਈਐਸਆਈ ਦੇ ਇਸ਼ਾਰੇ ਤੇ ਕੰਮ ਕਰਨ ਵਾਲੇ ਭਾਰਤ ਵਿਰੋਧੀ ਅਨਸਰ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਉਕਸਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਹੁਣ ਇਹ ਜਾਂਚ ਕਰ ਰਹੀ ਹੈ ਕਿ ਇਹ ਹਥਿਆਰ ਕਿਵੇਂ ਪੁੱਜੇ ਤੇ ਕਿਸ ਨੇ ਪਹੁੰਚਾਏ। ਐੱਸਐੱਸਪੀ ਮੁਤਾਬਕ ਜੰਮੂ-ਕਸ਼ਮੀਰ ਵਿੱਚ ਸਖ਼ਤਾਈ ਹੋਣ ਕਰਕੇ ਹੁਣ ਆਈਐੱਸਆਈ ਪੰਜਾਬ ਦੇ ਸਰਹੱਦੀ ਖੇਤਰ ਨੂੰ ਇਸਤੇਮਾਲ ਕਰ ਰਹੀ ਹੈ। ਇਸ ਕਰਕੇ ਹੁਣ ਪੁਲਿਸ ਵੱਲੋਂ ਸਰਹੱਦ ਤੇ ਸੈਕਿੰਡ ਲਾਈਨ ਆਫ ਡਿਫੈਂਸ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਤੇ ਬੀਐੱਸਐੱਫ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਡਰੱਗ ਤਸਕਰ ਝੀਤਾ ਦੇ ਮਾਮਲੇ ‘ਚ ਐੱਸਐੱਸਪੀ ਦੁੱਗਲ ਨੇ ਕਿਹਾ ਕਿ ਇਸ ਮਾਮਲੇ ‘ਚ ਪੁਲਿਸ ਨੂੰ ਬਹੁਤ ਮਹੱਤਵਪੂਰਨ ਜਾਣਕਾਰੀ ਮਿਲੀ ਹੈ ਪਰ ਹੁਣ ਇਹ ਜਾਂਚ ਐੱਨਆਈਏ ਕਰ ਰਹੀ ਹੈ।

    LEAVE A REPLY

    Please enter your comment!
    Please enter your name here