ਪੰਜਾਬ ਤੇ ਹਰਿਆਣਾ ਨੂੰ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਣ ਦੇ ਹੁਕਮ

    0
    128

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਤਿਉਹਾਰਾਂ ਦੇ ਮੌਸਮ ਦੌਰਾਨ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਤੁਰੰਤ ਸਖ਼ਤੀ ਵਰਤਣ ਦੇ ਹੁਕਮ ਦਿੱਤੇ ਹਨ।

    ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ-ਐਨਸੀਆਰ ਵਿੱਚ ਅਧਿਕਾਰੀਆਂ ਨੂੰ 17 ਨਵੰਬਰ ਤੱਕ ਗਰਮ ਮਿਕਸ ਪਲਾਂਟ ਤੇ ਪੱਥਰ ਦੇ ਕਰੱਸ਼ਰ ਬੰਦ ਕਰਨ ਤੇ ਬਾਇਓਮਾਸ ਸਾੜਨ ਦੀ ਸਖਤੀ ਨਾਲ ਜਾਂਚ ਕਰਨ ਲਈ ਕਿਹਾ ਹੈ। ਕਿਸੇ ਵੀ ਮਾਮਲੇ ਵਿੱਚ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

    ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੂਬਾ ਸਰਕਾਰਾਂ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਪਟਾਕਿਆਂ ‘ਤੇ ਪਾਬੰਦੀ ਲਾਉਣਾ ਯਕੀਨੀ ਬਣਾਇਆ ਜਾਵੇ। ਦਰਅਸਲ ਤਿਉਹਾਰਾਂ ਦੇ ਮੌਸਮ ‘ਚ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਪਹਿਲਾਂ ਦੇ ਮੁਕਾਬਲੇ ਵਧਣ ਦੇ ਆਸਾਰ ਹਨ। ਇਸ ਨੂੰ ਲੈ ਕੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਸਖ਼ਤ ਹੋ ਗਿਆ ਹੈ।

    LEAVE A REPLY

    Please enter your comment!
    Please enter your name here