ਪੰਜਾਬ ਤੋਂ ਬਿਹਾਰ ਜਾ ਰਹੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, 2 ਦੀ ਮੌਤ, ਕਈ ਜ਼ਖ਼ਮੀ

    0
    115

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਮੁਰਾਦਾਬਾਦ: ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਨੈਸ਼ਨਲ ਹਾਈਵੇ-24 ‘ਤੇ ਪੰਜਾਬ ਤੋਂ ਬਿਹਾਰ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਤੇਜ਼ ਰਫ਼ਤਾਰ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਬੱਸ ਡਿਵਾਈਡਰ ਨੂੰ ਪਾਰ ਕਰਦਿਆਂ ਸੜਕ ਤੋਂ ਹੇਠਾਂ ਉੱਤਰ ਗਈ ਤੇ ਇੱਕ ਪਲਾਟ ਦੀ ਕੰਧ ਤੋੜਦੀ ਹੋਈ ਅੰਦਰ ਵੜ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਅਭਿਆਨ ਚਲਾਇਆ ਤੇ ਬੱਸ ‘ਤੇ ਸਵਾਰ ਲੋਕਾਂ ਨੂੰ ਬਾਹਰ ਕੱਢਿਆ।

    ਜਾਣਕਾਰੀ ਅਨੁਸਾਰ ਬੱਸ ਵਿੱਚ 80 ਮਜ਼ਦੂਰ ਸਵਾਰ ਸੀ। ਇਸ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 30 ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਦੱਸ ਦਈਏ ਕਿ ਮੁਰਾਦਾਬਾਦ ਦੇ ਥਾਣਾ ਖੇਤਰ ਮੂਦਾਬਾਦ ਦੇ ਨੈਸ਼ਨਲ ਹਾਈਵੇਅ ‘ਤੇ ਦਲਪਤਪੁਰ ਜ਼ੀਰੋ ਪੁਆਇੰਟ ਨੇੜੇ ਪੰਜਾਬ ਦੇ ਮੰਡੀ ਤੋਂ ਬੇਤੀਆ ਜਾ ਰਹੀ ਇੱਕ ਨਿੱਜੀ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋਈ। ਹਾਦਸੇ ਵਿੱਚ ਮਰੇ ਦੋ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

    ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਮੁਰਾਦਾਬਾਦ ਦੇ ਡੀਐੱਮ ਰਾਕੇਸ਼ ਕੁਮਾਰ ਸਿੰਘ ਜ਼ਿਲ੍ਹਾ ਹਸਪਤਾਲ ਪਹੁੰਚੇ। ਉਨ੍ਹਾਂ ਨੇ ਹਸਪਤਾਲ ਦੇ ਅਮਲੇ ਨੂੰ ਬਿਹਤਰ ਇਲਾਜ ਕਰਨ ਦੀ ਹਦਾਇਤਾਂ ਦਿੱਤੀਆਂ ਹਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਡਿਵਾਈਡਰ ਨੂੰ ਪਾਰ ਕਰ ਗਈ ਤੇ ਸੜਕ ਕਿਨਾਰੇ ਪਲਾਟ ਵਿੱਚ ਬਣੀ ਕੰਧ ਭੰਨ੍ਹ ਕੇ ਅੰਦਰ ਵੜ ਗਈ।

    LEAVE A REPLY

    Please enter your comment!
    Please enter your name here