ਪੰਜਾਬ ਦੇ ਇਸ ਜ਼ਿਲ੍ਹੇ ‘ਚ ਸਕੂਲ ਖੋਲ੍ਹਣ ਦੀ ਮਿਲੀ ਮਨਜ਼ੂਰੀ !

    0
    147

    ਫ਼ਰੀਦਕੋਟ, ਜਨਗਾਥਾ ਟਾਇਮਜ਼ : (ਸਿਮਰਨ)

    ਫ਼ਰੀਦਕੋਟ : ਕੋਰੋਨਾ ਵਾਇਰਸ ਕਾਰਨ ਦੇਸ਼ਵਿਆਪੀ ਲਾਕਡਾਊਨ ਦੇ ਚੱਲਦਿਆਂ ਵਿੱਦਿਅਕ ਸੰਸਥਾਵਾਂ ਵੀ ਬੰਦ ਪਈਆਂ ਹਨ। ਅਜਿਹੇ ਚ ਫ਼ਰੀਦਕੋਟ ਚ ਜ਼ਿਲ੍ਹਾ ਪ੍ਰਸ਼ਾਸਨ ਨੇ ਸੀਮਿਤ ਸਟਾਫ਼ ਨਾਲ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ।\

    ਹਾਲਾਂਕਿ ਸਕੂਲ ਵਿੱਚ ਵਿਦਿਆਰਥੀ ਪੜ੍ਹਾਈ ਲਈ ਨਹੀਂ ਆ ਸਕਣਗੇ ਤੇ ਨਿੱਜੀ ਸਕੂਲਾਂ ਦਾ ਸਟਾਫ਼ ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਈ ਕਰਵਾਏਗਾ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸੀਬੀਐੱਸਈ ਤੇ ਆਈਸੀਐੱਸਈ ਮਾਨਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲ ਵੱਧ ਤੋਂ ਵੱਧ 10 ਕਰਮਚਾਰੀਆਂ ਦੀ ਮੱਦਦ ਨਾਲ ਸਕੂਲ ਖੋਲ੍ਹ ਸਕਣਗੇ।

    ਸਕੂਲ ਖੋਲ੍ਹਣ ਤੇ ਤੈਅ ਸ਼ਰਤਾਂ ਲਾਗੂ ਰਹਿਣਗੀਆਂ। ਇਸ ਸਮੇਂ ਦੌਰਾਨ ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਵਿੱਚ ਨਹੀਂ ਬੁਲਾਇਆ ਜਾਵੇਗਾ। ਡਿਪਟੀ ਕਮਿਸ਼ਨਰ ਦੇ ਇਹ ਹੁਕਮ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ‘ਤੇ ਲਾਗੂ ਨਹੀਂ ਹੋਣਗੇ।

    ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਸਕੂਲ ਖੋਲ੍ਹਣ ਤੋਂ ਪਹਿਲਾਂ ਸਕੂਲਾਂ ਨੂੰ ਸੈਨੀਟਾਈਜ਼ ਕਰਨਾ ਜ਼ਰੂਰੀ ਹੋਵੇਗਾ ਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਹੋਵੇਗਾ।

    LEAVE A REPLY

    Please enter your comment!
    Please enter your name here