ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

    0
    171

    ਜਲੰਧਰ, (ਰਵਿੰਦਰ) :

    ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੁਪਹਿਰੇ ਕਰੀਬ 1.00 ਵਜੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਡੇਰੇ ‘ਚ ਪਹੁੰਚ ਕੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਹੈ।

    ਇਸ ਮੌਕੇ ਉਨ੍ਹਾਂ ਨਾਲ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਸੀਨੀਅਰ ਲੀਡਰ ਹਾਜ਼ਰ ਹਨ। ਮੁੱਖ ਮੰਤਰੀ ਚੰਨੀ ਦੀ ਫੇਰੀ ਨੂੰ ਧਿਆਨ ‘ਚ ਰੱਖਦੇ ਹੋਏ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਗਏ ਸਨ। ਪੁਲਿਸ ਵੱਲੋਂ ਨੈਸ਼ਨਲ ਹਾਈਵੇਅ ਤੋਂ ਲੈ ਕੇ ਡੇਰਾ ਬੱਲਾਂ ਤੱਕ ਰੂਟ ਲਗਾ ਦਿੱਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ 101 ਏਕੜ ਜ਼ਮੀਨ ਉੱਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਚੇਅਰ ਸਥਾਪਤ ਕੀਤੀ ਜਾਵੇਗੀ। ਇਹ ਚੇਅਰ ਡੇਰਾ ਸੱਚ ਖੰਡ ਬੱਲਾਂ ਦੀ ਸਰਪ੍ਰਸਤੀ ਹੇਠ ਚੱਲੇਗੀ। ਚੇਅਰ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ 10 ਸਾਲ ਦਾ ਬਜਟ ਇਕ ਵਾਰ ਹੀ ਦੇ ਦਿੱਤਾ ਜਾਵੇਗਾ।

    ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਆਪਣੀ ਪਹਿਲੀ ਫੇਰੀ ਦੌਰਾਨ ਅੰਮ੍ਰਿਤਸਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਰਾਮ ਤੀਰਥ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਏ। ਇਸ ਦੇ ਬਾਅਦ ਚਰਨਜੀਤ ਸਿੰਘ ਚੰਨੀ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਦੇਣ ਪਹੁੰਚੇ ਸਨ। ਇਸ ਉਪਰੰਤ ਉਹ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਹਨ।

    LEAVE A REPLY

    Please enter your comment!
    Please enter your name here