ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਲੱਗਾ ਸਦਮਾ,ਸਵੇਰੇ ਮਾਤਾ ਦਾ ਦਿਹਾਂਤ!

    0
    138

    ਸ੍ਰੀ ਮੁਕਤਸਰ ਸਾਹਿਬ, ਜਨਗਾਥਾ ਟਾਇਮਜ਼: (ਸਿਮਰਨ)

    ਸ੍ਰੀ ਮੁਕਤਸਰ ਸਾਹਿਬ : ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮਿੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਸਵੇਰੇ ਕਰੀਬ ਸਾਢੇ ਤਿੰਨ ਵਜੇ ਦਿਹਾਂਤ ਹੋ ਗਿਆ ਹੈ।

    ਜਾਣਕਾਰੀ ਅਨੁਸਾਰ ਮਾਤਾ ਹਰਮਿੰਦਰ ਕੌਰ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਪੀਜੀਆਈ ਚੰਡੀਗੜ੍ਹ ਵਿਖੇ ਚੱਲ ਰਿਹਾ ਸੀ। ਕੱਲ੍ਹ ਦੇਰ ਸ਼ਾਮ ਨੂੰ ਉਨ੍ਹਾਂ ਨੂੰ ਪਿੰਡ ਬਾਦਲ ਵਿਖੇ ਰਿਹਾਇਸ਼ ‘ਤੇ ਲਿਆਂਦਾ ਗਿਆ ਸੀ। ਜਿੱਥੇ ਉਨ੍ਹਾਂ ਅੱਜ ਸਵੇਰੇ ਅੰਤਿਮ ਸਾਹ ਲਿਆ ਹੈ।

    ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਸਵਰਗੀ ਹਰਮਿੰਦਰ ਕੌਰ ਧਾਰਮਿਕ ਬਿਰਤੀ ਵਾਲੇ ਅਤੇ ਪੂਜਾ ਪਾਠ ਵਿੱਚ ਵਿਸ਼ਵਾਸ ਰੱਖਣ ਵਾਲੀ ਔਰਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਤਿੰਨ ਵਜੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here