ਪੰਜਾਬ ਦੇ 3 ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 53 ਲੋਕਾਂ ਦੀ ਹੋਈ ਮੌਤ !

    0
    133

    ਚੰਡੀਗੜ੍ਹ, ਜਨਗਾਥਾ ਟਾਇਮਸ: (ਰਵਿੰਦਰ)

    ਚੰਡੀਗੜ੍ਹ : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਗਿਣਤੀ 38 ਹੋ ਗਈ ਹੈ। ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਸੱਤ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 40 ਤੋਂ ਵੱਧ ਛਾਪੇ ਮਾਰੇ ਗਏ। ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਹੁਣ ਤੱਕ ਫੜੇ ਗਏ ਵਿਅਕਤੀਆਂ ਦੀ ਗਿਣਤੀ ਅੱਠ ਹੋ ਗਈ ਹੈ, ਜਿਨਾਂ ਵਿੱਚ ਬਲਵਿੰਦਰ ਕੌਰ ਵੀ ਸ਼ਾਮਲ ਹੈ ਜਿਸ ਨੂੰ ਬੀਤੀ ਰਾਤ ਮੁਛਲ ਪਿੰਡ, ਥਾਣਾ ਤਰਸਿੱਕਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

    ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਡਰੱਮ, ਸਟੋਰੇਜ ਕੈਨ ਆਦਿ ਬਰਾਮਦ ਕੀਤੇ ਗਏ ਹਨ ਅਤੇ ਉਕਤ ਸ਼ਰਾਬ ਨੂੰ ਜਾਂਚ ਕਰਨ ਹਿਤ ਰਸਾਇਣਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦੱਸਿਆ ਕਿ ਛਾਪੇਮਾਰੀ ਜਾਰੀ ਹੈ ਅਤੇ ਪੁਲਿਸ ਟੀਮਾਂ ਇਸ ਖੇਤਰ ਵਿਚ ਸ਼ਰੇਆਮ ਚੱਲ ਰਹੇ ਸ਼ਰਾਬ ਮਾਫੀਆ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਸੰਬੰਧਤ ਮਾਮਲੇ ਵਿਚ ਸ਼ਾਮਲ ਸਾਰੇ ਵਿਅਕਤੀਆਂ ‘ਤੇ ਨਕੇਲ ਕਸੀ ਜਾਵੇਗੀ।

    ਬਲਵਿੰਦਰ ਕੌਰ ਅਤੇ ਮਿੱਠੂ ਨੂੰ ਅੰਮ੍ਰਿਤਸਰ ਦਿਹਾਤੀ ਜ਼ਿਲੇ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂਕਿ ਬਟਾਲਾ ਜ਼ਿਲੇ ਤੋਂ ਕਾਬੂ ਕੀਤੇ ਦੋ ਵਿਅਕਤੀਆਂ ਦੀ ਪਛਾਣ ਦਰਸ਼ਨ ਰਾਣੀ ਅਤੇ ਰਾਜਨ ਵਜੋਂ ਤੋਂ ਕੀਤੀ ਗਈ ਹੈ । ਚਾਰ ਹੋਰ ਵਿਅਕਤੀਆਂ ਕਸ਼ਮੀਰ ਸਿੰਘ, ਅੰਗਰੇਜ ਸਿੰਘ, ਅਮਰਜੀਤ ਅਤੇ ਬਲਜੀਤ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਾਜ਼ਮਾਂ ਖ਼ਿਲਾਫ਼ ਥਾਣਾ ਸਦਰ ਤਰਨਤਾਰਨ ਵਿਖੇ ਐੱਫਆਈਆਰ ਨੰ. 253, ਮਿਤੀ 31 ਜੁਲਾਈ, 2020 ਤਹਿਤ ਪਰਚਾ ਦਰਜ ਕੀਤਾ ਗਿਆ ਹੈ ਜਿੰਨਾਂ ਨੇ ਪਿੰਡ ਨੌਰੰਗਾਬਾਦ ਵਿਖੇ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ। ਉਨ੍ਹਾਂ ਨੇ ਕਿਹਾ ਕਿ ਮਿੱਠੂ ਨਾਮ ਦੇ ਜਿਸ ਵਿਅਕਤੀ ਨੂੰ ਅੱਜ ਪਿੰਡ ਜੱਸੋ ਨੰਗਲ, ਥਾਣਾ ਖਿਲਚੀਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਉਸ ਨੇ ਵੀ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ।

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਡਵੀਜ਼ਨਲ ਕਮਿਸਨਰ ਜਲੰਧਰ ਰਾਹੀਂ ਇਸ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦੇ ਚੁੱਕੇ ਹਨ। ਇਸ ਜਾਂਚ ਦੌਰਾਨ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਏਗੀ ਅਤੇ ਨਾਲ ਹੀ ਇਸ ਘਟਨਾ ਨਾਲ ਜੁੜੇ ਕਿਸੇ ਵੀ ਹੋਰ ਮੁੱਦੇ ਜਾਂ ਘਟਨਾਵਾਂ ਨਾਲ ਸਬੰਧਤ ਹਾਲਾਤਾਂ ਅਤੇ ਉਸ ਤੋਂ ਬਾਅਦ ਦੇ ਹਾਲਾਤਾਂ ਬਾਰੇ ਵੀ ਘੋਖ ਕੀਤੀ ਜਾਵੇਗੀ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਘਟਨਾ ਦੀ ਜਾਂਚ ਵਿੱਚ ਕਮਿਸਨਰ ਜਲੰਧਰ, ਸੰਬੰਧਤ ਜੁਆਇੰਟ ਆਬਕਾਰੀ ਅਤੇ ਕਰ ਕਮਿਸਨਰ ਪੰਜਾਬ ਅਤੇ ਸੰਬੰਧਤ ਜ਼ਿਲਿਆਂ ਦੇ ਐੱਸਪੀ ਪੜਤਾਲਾਂ ਜਾਂਚ ਵਿੱਚ ਸ਼ਾਮਲ ਕੀਤੇ ਗਏ ਹਨ।

    LEAVE A REPLY

    Please enter your comment!
    Please enter your name here