ਪੰਜਾਬ ਭਰ ‘ਚ ਇਸਤਰੀ ਵਿੰਗ ਕੀਤਾ ਜਾ ਰਿਹੈ ਮਜ਼ਬੂਤ : ਬੀਬੀ ਜਗੀਰ ਕੌਰ

    0
    146

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਐੱਨਜੀਓ ‘ਆਪਕੇ ਸਾਥ ਹੈਲਪਿੰਗ ਹੈਂਡ’ ਅਤੇ ਪੰਜਾਬ ਹਿਊਮਨ ਰਾਈਟ ਦੀ ਸੂਬਾ ਪ੍ਰਧਾਨ ਮਹਿਲਾ ਵਿੰਗ ਜਸਵਿੰਦਰ ਕੌਰ ਸੋਹਲ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਜਸਵਿੰਦਰ ਕੌਰ ਸੋਹਲ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ।

    ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਵਿਚ ਅਕਾਲੀ ਦਲ ਦੇ ਇਸਤਰੀ ਵਿੰਗ ਨੂੰ ਮਜ਼ਬੂਤ ਕਰਦਿਆਂ ਇਹ ਨਿਯੁਕਤੀ ਕੀਤੀ ਗਈ ਹੈ।

    ਬੀਬੀ ਜਗੀਰ ਕੌਰ ਨੇ ਜਸਵਿੰਦਰ ਕੌਰ ਸੋਹਲ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਪਾਰਟੀ ਵਿਚ ਹਰ ਮਿਹਨਤੀ ਤੇ ਕਾਬਿਲ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ ਅਤੇ ਇਹ ਸਿਲਸਿਲਾ ਜਾਰੀ ਰਹੇਗਾ। ਪਾਰਟੀ ਦੇ ਮੋਢੇ ਨਾਲ ਮੋਢਾ ਜੋੜ ਕੰਮ ਕਰਨ ਵਾਲੇ ਹੋਰ ਵੀ ਆਗੂਆਂ ਨੂੰ ਜਲਦੀ ਹੋਰ ਜ਼ਿੰਮਵਾਰੀਆਂ ਸੌਂਪੀਆਂ ਜਾਣਗੀਆਂ। ਜਸਵਿੰਦਰ ਕੌਰ ਸੋਹਲ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਬਾਦਲ, ਵਿਧਾਇਕ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਧੰਨਵਾਦੀ ਹਨ, ਜਿਨ੍ਹਾਂ ਇਹ ਜ਼ਿੰਮੇਵਾਰੀ ਸੌਂਪੀ ਹੈ।

    ਉਨ੍ਹਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੂੰ ਇਹ ਭਰੋਸਾ ਦਿੰਦੇ ਹਨ ਕਿ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਮਿਹਨਤ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਜ਼ਿਕਰਯੋਗ ਹੈ ਕਿ ਜਸਵਿੰਦਰ ਕੌਰ ਸੋਹਲ ਨੇ ਲਾਕਡਾਊਨ ਦੌਰਾਨ ਆਪਣੀ ਐੱਨਜੀਓ ਵੱਲੋਂ ਮਾਸਕ, ਸੈਨੇਟਾਈਜ਼ਰ ਅਤੇ ਪੱਕਿਆ ਹੋਇਆ ਲੰਗਰ ਵੰਡਣ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਕਰਨ ‘ਚ ਅਹਿਮ ਭੂਮਿਕਾ ਨਿਭਾਈ ਹੈ।

    ਸੋਹਲ ਨੇ ‘ਗੁਰੂ ਨਾਨਕ ਲੰਗਰ ਡ੍ਰਾਈਵ-2021’ ਦੀ ਸ਼ੁਰੂਆਤ ਵੀ ਕੀਤੀ ਸੀ, ਜਿਸ ਵਿਚ ਉਹ ਤਕਰੀਬਨ 300 ਤੋਂ ਵੱਧ ਖਾਣੇ ਦੇ ਪੈਕਿਟ ਰੋਜ਼ਾਨਾ ਪੈਕ ਕਰ ਕੇ ਝੁੱਗੀ-ਝੌਪੜੀਆਂ ਅਤੇ ਸਲੱਮ ਆਬਾਦੀਆਂ ਵਾਲੇ ਇਲਾਕਿਆਂ ਵਿਚ ਵੰਡਦੇ ਹਨ ਅਤੇ ਹੁਣ ਵੀ ਇਹ ਲੰਗਰ ਡਰਾਈਵ ਨਿਰੰਤਰ ਜਾਰੀ ਹੈ। ਸੋਹਲ ਨੇ ਕਿਹਾ ਕਿ ਉਨ੍ਹਾਂ ਦਾ ਰਾਜਨੀਤੀ ਵਿਚ ਆਉਣ ਦਾ ਮੁੱਖ ਮਕਸਦ ਲੋਕ ਸੇਵਾ ਹੀ ਹੈ। ਉਹ ਆਪਣੀ ਐੱਨਜੀਓਜ਼ ਜ਼ਰੀਏ ਜਿਵੇਂ ਪਹਿਲਾਂ ਸਮਾਜ ਸੇਵਾ ਦੇ ਕੰਮਾਂ ਵਿਚ ਤਤਪਰ ਰਹੇ ਹਨ, ਉਹ ਲੋਕ ਸੇਵਾ ਉਸੇ ਤਰ੍ਹਾਂ ਜਾਰੀ ਰਹੇਗੀ।

     

    LEAVE A REPLY

    Please enter your comment!
    Please enter your name here