ਪੰਜਾਬ ਭਰ ‘ਚ ਚੱਕਾ ਜਾਮ, ਹਰਿਆਣਾ ਦੇ ਕਿਸਾਨਾਂ ਦਾ ਦਿੱਤਾ ਸਾਥ

    0
    137

    ਚੰਡੀਗੜ੍ਹ, ਜਨਗਾਥਾ ਟਾਇਮਜ਼ (ਰੁਪਿੰਦਰ) : ਅੱਜ ਪੰਜਾਬ ਭਰ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ ਦੇ ਕਿਸਾਨਾਂ ‘ਤੇ ਪੁਲਿਸ ਲਾਠੀਚਾਰਜ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਨੇ 12 ਵਜੇ ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਗਿਆ ਹੈ। ਆਮ ਲੋਕਾਂ ਵੱਲੋਂ ਵੀ ਇਸ ਜਾਮ ਨੂੰ ਕਾਫ਼ੀ ਹੁੰਗਾਰਾ ਮਿਲ ਰਿਹਾ ਹੈ।

    ਦਰਅਸਲ ਪੰਜਾਬ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਰੇਲਵੇ ਟ੍ਰੈਕਾਂ ਤੇ ਸੜਕਾਂ ਜਾਮ ਕਰਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਕੁੱਝ ਦਿਨ ਪਹਿਲਾਂ ਹਰਿਆਣਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਖ਼ਿਲਾਫ਼ ਅੱਜ ਪੰਜਾਬ ਦੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਅੱਜ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਰਾਸ਼ਟਰੀ ਤੇ ਰਾਜ ਮਾਰਗਾਂ ਨੂੰ ਦੋ ਘੰਟੇ ਲਈ ਬੰਦ ਕਰ ਹਰਿਆਣਾ ਦੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।

    ਦੱਸ ਦਈਏ ਕਿ ਜਾਮ ਸਵੇਰੇ 12:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਿਸਾਨਾਂ ਵਲੋਂ ਸੜਕਾਂ ਜਾਮ ਕਰਨੀਆਂ ਸ਼ੁਰੂ ਕੀਤੀਆਂ ਗਈਆਂ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨੂੰ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਮੁਸ਼ਕਲ ਨਾ ਆਏ।

    ਇਨ੍ਹਾਂ ਮੁਜ਼ਾਹਰਾਕਾਰੀ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ੁੱਕਰਵਾਰ ਨੂੰ ਹਰਿਆਣਾ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਕੇ 2 ਘੰਟਿਆਂ ਲਈ ਰੋਡ ਜਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ।

    ਇਸ ਦੇ ਨਾਲ ਹੀ ਗੁਰਦਾਸਪੁਰ ਵਿੱਚ ਵੀ ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਕਿਸਾਨਾਂ ਨੇ ਹਾਈਵੇ ਜਾਮ ਕੀਤਾ। ਕਿਸਾਨਾਂ ਵਲੋਂ ਇਹ ਜਾਮ ਹਰਿਆਣਾ ਦੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਅਤੇ ਯੂਪੀ ਵਿੱਚ ਹੋਏ ਸਾਮੂਹਿਕ ਬਲਾਤਕਾਰ ਦੇ ਵਿਰੋਧ ਵਿੱਚ ਲਾਇਆ ਜਾ ਰਿਹਾ ਹੈ।

    LEAVE A REPLY

    Please enter your comment!
    Please enter your name here