ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਪ੍ਰਗਟਾਇਆ ਰੋਸ

    0
    134

    ਗੁਰਦਾਸਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖੀ ਕਰਨ ਤੇ ਪੰਜਾਬ ਯੂਟੀ ਤੇ ਪੈਨਸ਼ਨਰਜ਼ ਫਰੰਟ ਨੇ ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਗੁਰੂ ਨਾਨਕ ਪਾਰਕ ਵਿਖੇ ਕੱਚੇ ਅਤੇ ਮਾਣ ਭੱਤਾ ਵਰਕਰਜ ਰੈਗੂਲਰ ਅਤੇ ਪੈਨਸ਼ਨਰਜ਼ ਫਰੰਟ ਦੇ ਅਹੁਦੇਦਾਰਾਂ ਨੇ ਹਰਜਿੰਦਰ ਸਿੰਘ ਵਡਾਲਾ ਬਾਂਗਰ ਕੁਲਦੀਪ ਸਿੰਘ ਪੁਰੇਵਾਲ ਸੋਮ ਸਿੰਘ ਸਵਿੰਦਰ ਸਿੰਘ ਕਲਸੀ ਅਨੇਕ ਚੰਦ ਪਾਹੜਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਰੋਸ਼ ਪ੍ਰਗਟ ਕੀਤਾ। ਇਸ ਮੌਕੇ ਮੁਲਾਜ਼ਮ ਆਗੂ ਅਮਰਜੀਤ ਸ਼ਾਸਤਰੀ ਦਿਲਦਾਰ ਭੰਡਾਲ ਬਲਵਿੰਦਰ ਕੌਰ ਰਾਵਲਪਿੰਡੀ ਨੇ ਦੱਸਿਆ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।

    ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਵਿਚ ਦੇਰੀ ਕਰਕੇ ਮੁਲਾਜ਼ਮਾਂ ਦੇ ਲੱਖਾਂ ਰੁਪਏ ਦੇ ਬਕਾਇਆ ਖ਼ੁਰਦ ਬੁਰਦ ਕੀਤਾ ਜਾ ਰਿਹਾ ਹੈ। ਪੁਰਾਣੀ ਪੈਨਸ਼ਨ ਨੂੰ ਮੁੜ ਬਹਾਲ ਕਰਨ ਤੋਂ ਸਰਕਾਰ ਲਗਾਤਾਰ ਭੱਜ ਰਹੀ ਹੈ। ਪੈਨਸ਼ਨਰਜ਼ ਦੀਆਂ ਸਮੱਸਿਆਂਵਾਂ ਤੇ ਚਾਨਣਾ ਪਾਉਂਦੇ ਹੋਏ ਸਵਿੰਦਰ ਸਿੰਘ ਕਲਸੀ ਅਨੇਕ ਚੰਦ ਪਾਹੜਾ ਨੇ ਕਿਹਾ ਕਿ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਅਜੇ ਤੱਕ ਨਹੀਂ ਮਿਲਿਆ। 27000 ਠੇਕੇ ਤੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਆਸ਼ਾ ਵਰਕਰਜ ਅਤੇ ਮਿਡ ਡੇ ਮੀਲ ਕੁੱਕ ਵਰਕਰਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨ ਤਹਿਤ ਉਜ਼ਰਤਾਂ ਨਹੀਂ ਮਿਲਦੀਆਂ।

    ਇਸ ਮੌਕੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਆਗੂ ਅਸ਼ਵਨੀ ਕੁਮਾਰ ਹਰਭਜਨ ਸਿੰਘ ਮਾਂਗਟ ਨੇ ਮੋਦੀ ਸਰਕਾਰ ਵੱਲੋਂ ਜਮਹੂਰੀ ਹੱਕਾਂ ਦੇ ਸਰਗਰਮ ਕਾਰਕੁੰਨ ਦੀ ਰਿਹਾਈ ਲਈ ਸਮੁੱਚੇ ਜਮਹੂਰੀ ਲੋਕਾਂ ਨੂੰ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਅਮਰਜੀਤ ਸਿੰਘ ਕੋਠੇ ਸੁਖਜਿੰਦਰ ਸਿੰਘ ਹਰਦੀਪ ਰਾਜ ਸੁਖਵਿੰਦਰ ਸਿੰਘ ਕੁਲਵੰਤ ਸਿੰਘ ਮਨੋਹਰ ਲਾਲ ਪਵਨ ਕੁਮਾਰ ਸੁਰਜੀਤ ਕੁਮਾਰ ਰਜਵੰਤ ਸਿੰਘ ਅਵਿਨਾਸ਼ ਸਿੰਘ ਅਮਰਜੀਤ ਸੈਣੀ ਹਾਜ਼ਰ ਸਨ।

    LEAVE A REPLY

    Please enter your comment!
    Please enter your name here