ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼

    0
    172

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਕੁੱਝ ਅਧਿਕਾਰੀਆਂ ਉਪਰ ਗੰਭੀਰ ਦੋਸ਼ ਲਾਏ ਹਨ। ਗੁਲਾਟੀ ਨੇ ਕਿਹਾ ਕਿ ਕੁੱਝ ਅਧਿਕਾਰੀ ਉਸ ਨੂੰ ਫ਼ੋਨ ਕਰਕੇ ਇਕ ਮੰਤਰੀ ਦੀ ਮਦਦ ਲਾਉਣ ਦਾ ਦੋਸ਼ ਲਾਉਂਦੇ ਹਨ।

    ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਇਸ ਮਾਮਲੇ ਵਿਚ ਉਸ ਨੇ ਸਾਲ 2018 ਵਿਚ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖਿਆ ਸੀ ਪਰ ਸਰਕਾਰ ਨੇ ਹਾਲੇ ਤੱਕ ਪੱਤਰ ਦਾ ਕੋਈ ਜਵਾਬ ਨਹੀਂ ਦਿੱਤਾ। ਮਨੀਸ਼ਾ ਗੁਲਾਟੀ ਨੇ ਹੁਣ ਫ਼ਿਰ ਪੰਜਾਬ ਸਰਕਾਰ ਨੂੰ ਮੰਤਰੀ ਚਰਨਜੀਤ ਚੰਨੀ ਦੇ ਮਾਮਲੇ ‘ਚ ਪੱਤਰ ਲਿਖ ਕੇ ਇਕ ਹਫ਼ਤੇ ਵਿਚ ਰਿਪੋਰਟ ਤਲਬ ਕੀਤੀ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਜੇ ਪੰਜਾਬ ਸਰਕਾਰ ਨੇ ਇਕ ਹਫ਼ਤੇ ਵਿਚ ਜਵਾਬ ਨਾ ਦਿੱਤਾ ਤਾਂ ਉਹ ਭੁੱਖ ਹੜਤਾਲ ‘ਤੇ ਬੈਠੇਗੀ। ਗੁਲਾਟੀ ਨੇ ਕਿਹਾ ਕਿ ਜੇ ਅਧਿਕਾਰੀਆਂ ਨੇ ਹੁਣ ਫ਼ੋਨ ਕੀਤਾ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਦਰਅਸਲ ‘ਚ ਪੰਜਾਬ ਦੇ ਇਕ ਮੰਤਰੀ ਉਪਰ ਮਹਿਲਾ ਅਧਿਕਾਰੀ ਨੇ ਅਸ਼ਲੀਲ ਮੈਸੇਜ ਭੇਜਣ ਦਾ ਦੋਸ਼ ਲਾਇਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਕਾਫ਼ੀ ਚਰਚਾ ਵਿੱਚ ਆਇਆ ਸੀ। ਇਸ ਸਬੰਧ ਵਿਚ ਮਹਿਲਾ ਕਮਿਸ਼ਨ ਨੇ ਸਰਕਾਰ ਕੋਲੋਂ ਜਵਾਬ ਮੰਗਿਆ ਸੀ।

    LEAVE A REPLY

    Please enter your comment!
    Please enter your name here