ਪੰਜਾਬ ਵਿਚ ਸਿਆਸੀ ਰੈਲੀਆਂ ਦਾ ਮਾਮਲਾ ਹਾਈਕੋਰਟ ਪਹੁੰਚਿਆ!

    0
    155

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਸਿਮਰਨ)

    ਚੰਡੀਗੜ੍ਹ : ਪੰਜਾਬ ਵਿੱਚ ਰਾਜਸੀ ਰੈਲੀਆਂ ਦਾ ਮਾਮਲਾ ਹਾਈਕੋਰਟ ਵਿੱਚ ਜਾ ਪਹੁੰਚਿਆ ਹੈ। ਅਕਾਲੀਆਂ ਅਤੇ ਕਾਂਗਰਸੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਰੈਲੀਆਂ ਖ਼ਿਲਾਫ਼ ਐਡਵੋਕੇਟ ਐਚ.ਸੀ ਅਰੋੜਾ ਵੱਲੋਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।

    ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇ ਹਨ। ਐਡਵੋਕੇਟ ਐਚ.ਸੀ ਅਰੋੜਾ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਇਨ੍ਹਾਂ ਰੈਲੀਆਂ ਵਿੱਚ, ਅਨਲਾਕ 4 ਅਤੇ 5 ਦੌਰਾਨ 100 ਤੋਂ ਵੱਧ ਲੋਕਾਂ ਦੇ ਇਕੱਠੇ ਕਰਨ ਉੱਤੇ ਪਾਬੰਦੀ ਬਾਰੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਨਾਲ ਮਹਾਂਮਾਰੀ ਫੈਲ ਸਕਦੀ ਹੈ।

    ਅਰੋੜਾ ਨੇ ਕਿਹਾ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਇਨ੍ਹਾਂ ਰੈਲੀਆਂ ਵਿਚ ਸ਼ਾਮਲ ਹੋ ਰਹੇ ਹਨ। ਇਸ ਕਾਰਨ ਰਾਜ ਵਿੱਚ ਪ੍ਰਬੰਧਕੀ ਮਸ਼ੀਨਰੀ ਪੂਰੀ ਪ੍ਰਭਾਵਿਤ ਹੋ ਰਹੀ ਹੈ। ਪਟੀਸ਼ਨਕਰਤਾ ਨੇ ਪੰਜਾਬ ਵਿੱਚ ਕਾਂਗਰਸ ਵੱਲੋਂ ਪ੍ਰਸਤਾਵਿਤ ਟਰੈਕਟਰ ਰੈਲੀਆਂ ‘ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਹੈ।

    ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ 1 ਸਤੰਬਰ ਨੂੰ ਵੱਡੇ ਪੱਧਰ ‘ਤੇ ਕਿਸਾਨਾਂ ਨੂੰ ਇਕੱਤਰ ਕਰਕੇ ਟਰੈਕਟਰ ਰੈਲੀ ਵੀ ਕੀਤੀ ਸੀ। ਜਿਸ ਵਿਚ ਨਿਯਮਾਂ ਦੀ ਵੱਡੇ ਪੱਧਰ ‘ਤੇ ਅਣਦੇਖੀ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਕਿਹਾ ਹੈ ਕਿ ਇਨ੍ਹਾਂ ਰੈਲੀਆਂ ਵਿੱਚ ਟਰੈਕਟਰਾਂ ਦੀ ਵਰਤੋਂ ਨਿਯਮਾਂ ਦੇ ਵਿਰੁੱਧ ਹੈ ਕਿਉਂਕਿ ਟਰੈਕਟਰ ਕੋਈ ਵਪਾਰਕ ਵਾਹਨ ਨਹੀਂ ਹੈ। ਪੰਜਾਬ ਅਤੇ ਕੇਂਦਰ ਸਰਕਾਰ ਨੂੰ ਭਲਕੇ ਹਾਈਕੋਰਟ ਵਿੱਚ ਜਵਾਬ ਦੇਣਾ ਪਏਗਾ।

    LEAVE A REPLY

    Please enter your comment!
    Please enter your name here